ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂ ਢੀਂਗਾ ਦੇ ਬੀ ਸੀ ਏ ਦੇ ਨਤੀਜੇ ਸ਼ਾਨਦਾਰ ਰਹੇ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ ਸੀ ਏ ਭਾਗ ਦੂਜਾ ਅਤੇ ਤੀਜਾ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ । ਇਹਨਾਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂ ਢੀਂਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਬੀ ਸੀ ਏ ਵਿਭਾਗ ਦੇ ਇੰਚਾਰਜ ਪ੍ਰੋਫੈਸਰ ਮਨਦੀਪ ਕੌਰ ਨੇ ਦੱਸਿਆ ਕਿ ਇਸ ਸਾਲ ਬੀ ਸੀ ਏ ਦਾ ਨਤੀਜਾ ਸੌ ਫੀਸਦੀ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀ ਸੀ ਏ ਭਾਗ ਤੀਜਾ ਵਿੱਚੋਂ ਸ਼ਰਨਜੀਤ ਕੌਰ ਨੇ 80 ਫੀਸਦੀ ਅੰਕ ਲੈ ਕੇ ਪਹਿਲਾ , ਹਰਸ਼ਮੀਤ ਕੌਰ ਅਤੇ ਪ੍ਰਭਜੋਤ ਕੌਰ ਨੇ 72ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਬੀ ਸੀ ਏ ਭਾਗ ਦੂਜਾ ਵਿਚ ਜਸਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਅਮਨਦੀਪ ਕੌਰ ਨੇ ਦੂਜਾ ਅਤੇ ਨਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਓ ਐੱਸ ਡੀ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਕਾਲਜ ਦਾ ਸਮੂਹ ਸਟਾਫ਼ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਲੈ ਕੇ ਪੂਰਾ ਵਚਨਬੱਧ ਹੈ, ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ । ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਨੀਵਰਸਿਟੀ ਕਾਲਜ, ਫਿਲੌਰ ਵਿਖੇ ਜਨ ਚੇਤਨਾ ਸਮਾਗਮ ਕਰਵਾਇਆ ਗਿਆ।
Next articleਖ਼ੂਬਸੂਰਤ ਤੋਹਫ਼ਾ : ਜ਼ਿੰਦਗੀ