ਕਿਹਾ; ਕਿਸੇ ਵੀ ਫ਼ਸਲ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਨੇ ਸਬ ਡਵੀਜ਼ਨ ਬਲਾਚੌਰ ਦੀਆਂ ਆਸ-ਪਾਸ – ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ। ਸੀਨੀਅਰ ਆਪ ਨੇਤਾ ਅਤੇ ਜਿਲ੍ਹਾਂ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਵਲੋਂ ਅਨਾਜ ਮੰਡੀਆਂ ਵਿਚ ਲਿਆਂਦੀਆਂ ਕਣਕ ਦੀਆਂ ਢੇਰੀਆਂ ਵਿਚ ਨਮੀ ਦਾ ਨਿਰੀਖਣ ਵੀ ਕੀਤਾ। ਇਸ ਦੌਰਾਨ ਉਨ੍ਹਾਂ ਮੌਕੇ ‘ਤੇ ਮੌਜੂਦ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਮੰਡੀ ਸੁਪਰਵਾਈਜ਼ਰਾਂ ਨਾਲ ਗੱਲਬਾਤ – ਕੀਤੀ ਅਤੇ ਮੰਡੀ ਪ੍ਰਬੰਧਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਕਰਨਵੀਰ ਕਟਾਰੀਆ ਨੇ ਕਿਹਾ ਕਿ ਸੂਬਾ ਸਰਕਾਰ – ਕਿਸਾਨਾਂ ਦੇ ਹਿੱਤਾਂ ਨੂੰ ਸਰਵਉੱਚ ਮੰਨਦੀ ਹੈ ਅਤੇ ਇਸੇ ਲਈ ਫ਼ਸਲ ਦੀ ਕਟਾਈ ਸ਼ੁਰੂ ਹੁੰਦੇ ਹੀ ਕਣਕ ਦੀ ਖਰੀਦ ਵੀ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਸਾਨਾਂ ਭਰੋਸਾ ਦਿੱਤਾ ਅਤੇ ਕਿਹਾ ਮਿਹਨਤ ਦਾ ਇੱਕ-ਇੱਕ ਦਾਣਾ ਸਰਕਾਰ ਖ਼ਰੀਦਿਆ ਵੱਲੋਂ ਜਾਵੇਗਾ ਅਤੇ ਕਿਸੇ ਵੀ ਫ਼ਸਲ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਕਰਨਵੀਰ ਕਟਾਰੀਆ ਇਹ ਵੀ ਸਪੱਸ਼ਟ ਕੀਤਾ ਕਿ ਹੈ ਮੰਡੀ ਸਮੇਤ ਸਾਰੀਆਂ ਸਬੰਧਤ ਮੰਡੀਆਂ ਵਿਚ ਸਫ਼ਾਈ, ਤੋਲ, ਭੰਡਾਰਨ ਅਤੇ ਆਵਾਜਾਈ ਲਈ ਬਿਹਤਰ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਅਤੇ ਸਮੱਸਿਆਵਾਂ ਸੁਝਾਅ ਸਾਂਝੇ ਕੀਤੇ, ਜਿਸ ‘ਤੇ ਕਰਨਵੀਰ ਕਟਾਰੀਆ ਨੇ ਤੁਰੰਤ ਸਮੂਹ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਮੰਡੀ ਵਿਚ ਪਾਰਦਰਸ਼ਤਾ ਅਤੇ ਸਮਾਂਬੱਧ ਖ਼ਰੀਦ ਨੂੰ ਤਰਜੀਹ ਦਿੱਤੀ ਜਾਵੇ। ਇਹ ਦੌਰਾ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਇਹ ਸੁਨਿਸ਼ਚਿਤ ਕਰਦਾ ਹੈ ਕਿ ਖੇਤ ਤੋਂ ਬਾਜ਼ਾਰ ਤੱਕ ਦੀ ਪ੍ਰਕਿਰਿਆ ਵਿਚ ਕੋਈ ਰੁਕਾਵਟ ਨਾ ਆਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



