ਸਮਰਾਲਾ ’ਚ ਵਿਅਕਤੀ ਨੂੰ 6 ਗੋਲੀਆਂ ਮਾਰੀਆਂ, ਹਾਲਤ ਗੰਭੀਰ

ਲੁਧਿਆਣਾ (ਸਮਾਜ ਵੀਕਲੀ): ਸਮਰਾਲਾ ਦੇ ਪਿੰਡ ਬਲੀਆਂ ਵਿੱਚ ਸੋਮਵਾਰ ਰਾਤ ਪੁਰਾਣੀ ਰੰਜਿਸ਼ ਕਾਰਨ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ। ਦਿਨੇਸ਼ ਭਾਰਦਵਾਜ ਨੂੰ ਛੇ ਗੋਲੀਆਂ ਲੱਗੀਆਂ ਅਤੇ ਉਸ ਦੀ ਹਾਲਤ ਗੰਭੀਰ ਹੈ। ਸੂਤਰਾਂ ਮੁਤਾਬਕ ਦਿਨੇਸ਼ ਸੋਮਵਾਰ ਨੂੰ ਪਿੰਡ ਦੇ ਬੱਸ ਸਟਾਪ ‘ਤੇ ਮੌਜੂਦ ਸੀ, ਜਦੋਂ ਸਿੰਮੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਨੂੰ ਘੇਰ ਲਿਆ। ਸਮਰਾਲਾ ਦੇ ਰਹਿਣ ਵਾਲੇ ਸਿੰਮੀ ਨਾਲ ਦਿਨੇਸ਼ ਦੀ ਪੁਰਾਣੀ ਦੁਸ਼ਮਣੀ ਸੀ। ਉਨ੍ਹਾਂ ਨੇ ਕਥਿਤ ਤੌਰ ‘ਤੇ ਦਿਨੇਸ਼ ‘ਤੇ ਛੇ ਗੋਲੀਆਂ ਚਲਾਈਆਂ ਅਤੇ ਬਾਅਦ ਵਿਚ ਮੌਕੇ ਤੋਂ ਫ਼ਰਾਰ ਹੋ ਗਏ। ਦਿਨੇਸ਼ ਦੇ ਢਿੱਡ ਵਿੱਚ ਚਾਰ ਗੋਲੀਆਂ ਲੱਗੀਆਂ, ਜਦਕਿ ਪੈਰ ਅਤੇ ਹੱਥ ‘ਤੇ ਇਕ-ਇਕ ਗੋਲੀ ਲੱਗੀ। ਉਸ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਇੱਥੋਂ ਦੇ ਸੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸਮਰਾਲਾ ਦੇ ਐੱਸਐੱਚਓ ਭਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleNew Africa carbon markets initiative inaugurated at COP27
Next articleਸ੍ਰੀ ਆਨੰਦਪੁਰ ਸਾਹਿਬ: ਪੰਜਾਬ ’ਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕੀਤਾ ਜਾਵੇਗਾ: ਭਗਵੰਤ ਮਾਨ