HOME ‘ਇੱਕ ਬੂਟਾ ਮਾਂ ਦੇ ਨਾਮ’ ਮੁਹਿੰਮ ਦੇ ਤਹਿਤ ਜਤਿੰਦਰਾ ਗ੍ਰੀਨ ਫੀਲਡ ਸਕੂਲ...

‘ਇੱਕ ਬੂਟਾ ਮਾਂ ਦੇ ਨਾਮ’ ਮੁਹਿੰਮ ਦੇ ਤਹਿਤ ਜਤਿੰਦਰਾ ਗ੍ਰੀਨ ਫੀਲਡ ਸਕੂਲ ਦੇ ਵਿਦਿਆਰਥੀਆਂ ਨੇ ਪਿੰਡਾਂ ਵਿੱਚ ਬੂਟੇ ਲਗਾਏ

2
ਰਾਏਕੋਟ,  (ਸਮਾਜ ਵੀਕਲੀ)   ( ਗੁਰਭਿੰਦਰ ਗੁਰੀ ) : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜਤਿੰਦਰਾ ਗ੍ਰੀਨ ਫੀਲਡ ਸਕੂਲ ਸੁਧਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਇੱਕ ਬੂਟਾ ਮਾਂ ਦੇ ਨਾਮ’ ਦੇ ਤਹਿਤ ਅੱਜ ਵਿਦਿਆਰਥੀਆਂ ਵੱਲੋਂ ਪਿੰਡ ਰੱਤੋਵਾਲ ਅਤੇ ਟੂਸੇ ਵਿਖੇ 150 ਦੇ ਕਰੀਬ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਧਾਨ ਡਾ. ਐਚ ਐਸ ਧਾਲੀਵਾਲ ਅਤੇ ਮੈਨੇਜਿੰਗ ਡਾਇਰੈਕਟਰ ਡਾ. ਮਨਪ੍ਰੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਦੇ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਣ ਦੀ ਸ਼ੁੱਧਤਾ ਲਈ ਅਤੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕਰਨ ਲਈ ਉਨ੍ਹਾਂ ਦੇ ਸਕੂਲ ਵੱਲੋਂ ‘ਇੱਕ ਬੂਟਾ ਮਾਂ ਦੇ ਨਾਮ’ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਸਕੂਲ ਵਿਦਿਆਰਥੀਆਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਬੂਟੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬੂਟੇ ਲਗਾਉਣ ਦੀ ਮੁਹਿੰਮ ਅੱਜ ਪਿੰਡ ਰੱਤੋਵਾਲ ਅਤੇ ਟੂਸੇ ਤੋਂ ਕੀਤੀ ਗਈ ਹੈ। ਡਾ. ਐਚ.ਐਸ. ਧਾਲੀਵਾਲ ਅਤੇ ਡਾ. ਮਨਪ੍ਰੀਤ ਕੌਰ ਧਾਲੀਵਾਲ ਨੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਉਨ੍ਹਾਂ ਨੂੰ 1500 ਬੂਟੇ ਮਿਲੇ ਸਨ, ਜਿਸ ਵਿੱਚੋਂ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਿੰਡ ਰੱਤੋਵਾਲ ਅਤੇ ਟੂਸੇ ਵਿਖੇ ਲਗਾਏ ਗਏ ਹਨ ਅਤੇ ਕੁੱਝ ਪਿੰਡ ਵਾਸੀਆਂ ਨੂੰ ਵੰਡੇ ਗਏ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਚੰਦਰ ਸ਼ੇਖਰ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਅੱਜ ਦੇ ਸਮੇਂ ਵਿੱਚ ਬੂਟੇ ਲਗਾਉਣਾ ਅਤੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਇਸ ਮੌਕੇ ਸਕੂਲ ਵਿਦਿਆਰਥੀਆਂ ਦਾ ਇਸ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਸਹਿਯੋਗ ਕਰਨ ਲਈ ਧੰਨਵਾਦ ਕੀਤਾ।ਇਸ ਸਮੇਂ ਬਲਾਕ ਪ੍ਰਧਾਨ ਸੁਧਾਰ ਰਮੇਸ਼ ਜੈਨ, ਪਰਮਿੰਦਰ ਸਿੰਘ ਰੱਤੋਵਾਲ ਜਿਲ੍ਹਾ ਜੁਆਇੰਟ ਸੈਕਟਰੀ, ਪੰਚਾਇਤ ਸਕੱਤਰ ਬਲਦੇਵ ਸਿੰਘ, ਰਵਿੰਦਰ ਸਿੰਘ ਸਰਪੰਚ ਰੱਤੋਵਾਲ, ਪੰਚ ਕੁਲਵੰਤ ਕੌਰ ਧਾਲੀਵਾਲ, ਪੰਚ ਸਿਮਰਜੀਤ ਕੌਰ ਧਾਲੀਵਾਲ, ਕਿਸਾਨ ਆਗੂ ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਲੰਬਰਦਾਰ ਹਰਦੀਪ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਮਹਿੰਦਰ ਸਿੰਘ ਰਾਹੀ ਦੀ ਪੁਸਤਕ ਵਾਤਾਵਰਣ ਦੇ ਵਣਜਾਰੇ ਦਾ ਲੋਕ ਅਰਪਣ*
Next articleਬਾਬਾ ਸ਼ਹੀਦਾਂ ਸਪੋਰਟਸ ਕਲੱਬ ਅਜ਼ਨੌਦ ਵੱਲੋਂ ਸਮੂਹਿਕ ਵਿਆਹ ਸਮਾਗਮ 28 ਸਤੰਬਰ ਨੂੰ