ਮਿੱਠੜਾ ਕਾਲਜ ਵਿਖੇ ਪੰਜਾਬੀ ਸਾਹਿਤ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ

ਕਪੂਰਥਲਾ  (ਸਮਾਜ ਵੀਕਲੀ) (ਕੌੜਾ)- ਵਿਦਿਆਰਥੀ ਜੀਵਨ ਅੰਦਰ ਮੁੱਢਲੀ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਨੂੰ ਪ੍ਰਫੁਲਿਤ ਕਰਨ ਦੇ ਉਦੇਸ਼ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਪੰਜਾਬੀ ਵਿਭਾਗ ਵੱਲੋਂ ਪ੍ਰੋਫ਼ੈਸਰ ਹਰਜਿੰਦਰ ਕੌਰ ਅਤੇ ਡਾਕਟਰ ਬਲਵਿੰਦਰ ਕੌਰ ਦੇ ਸਾਂਝੇ ਉੱਦਮ ਸਦਕਾ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ । ਜਿਸ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੇ ਕੋਲ 18 ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਪੰਜਾਬੀ ਭਾਸ਼ਾ ਵਿੱਚ ਵੱਖ ਵੱਖ ਵਿਸ਼ਿਆਂ ਤੇ ਕਵਿਤਾਵਾਂ ਸੁਣਾ ਕੇ ਆਪਣੀ ਹਾਜ਼ਰੀ ਲਗਵਾਈ । ਇਸ ਮੁਕਾਬਲੇ ਦੌਰਾਨ ਬੀ ਕਾਮ ਭਾਗ ਤੀਜਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਬੀ ਏ ਭਾਗ ਦੂਜਾ ਦੀਆਂ ਵਿਦਿਆਰਥਣਾਂ ਸੰਦੀਪ ਕੌਰ ਅਤੇ ਅੰਮ੍ਰਿਤਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਦੂਜਾ ਸਥਾਨ ਅਤੇ ਬੀ ਕਾਮ ਦੂਜਾ ਦੀ ਵਿਦਿਆਰਥਣ ਜਸਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ।

ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਅਤੇ ਫਿਰ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਪੰਜਾਬੀ ਸਾਹਿਤ ਦਾ ਇਕ ਜ਼ਰੂਰੀ ਅੰਗ ਹੈ ਅਤੇ ਇਸ ਨੂੰ ਪ੍ਰਚਾਰਨ ਅਤੇ ਪ੍ਰਸਾਰਨ ਦੇ ਲਈ ਸਾਨੂੰ ਸਾਰਿਆਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੌਰਾਨ ਡਾਕਟਰ ਗੁਰਪ੍ਰੀਤ ਕੌਰ ਮੁੱਖੀ ਕਾਮਰਸ ਵਿਭਾਗ ਅਤੇ ਡਾਕਟਰ ਪਰਮਜੀਤ ਕੌਰ ਮੁਖੀ ਸਾਇੰਸ ਵਿਭਾਗ ਨੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਭੇਂਟ ਕਰਦਿਆਂ ਪੰਜਾਬੀ ਸਾਹਿਤ ਲਈ ਆਪਣਾ ਬਣਦਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।

 

Previous articleਗੁਰਦੇ ਦੀ ਪੱਥਰੀ ਦੇ ਕਾਰਣ ਅਤੇ ਘਰੇਲੂ ਇਲਾਜ
Next articleਸਰੋਂ ਦੇ ਫੁੱਲ