ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਧਰਮ ਦੀ ਚਾਦਰ ਅਤੇ ਮਜ਼ਲੂਮਾਂ ਦੀ ਖ਼ਾਤਰ ਆਪਾ ਕੁਰਬਾਨ ਕਰਨ ਵਾਲੇ ਸਿੱਖ ਕੌਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਗੁਰੂ ਜੀ ਦੇ ਜੀਵਨ ਸਿੱਖਿਆਵਾਂ ਤੇ ਲਗਾਈ ਦੇ ਭਲੇ ਵਾਸਤੇ ਪਾਏ ਗਏ ਯੋਗਦਾਨ ਉਪਰ ਚਾਨਣਾ ਪਾਉਂਦੇ ਹੋਏ ਉਦੇਸ਼ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ ਤਹਿਤ ਕਾਲਜ ਦੇ ਆਰਟਸ ਵਿਭਾਗ ਦੇ ਮੁਖੀ ਅਰਪਨਾ ਦੀ ਅਗਵਾਈ ਹੇਠ ਇੰਟਰ ਕਾਲਜ ਕਵੀ ਸੰਮੇਲਨ ਕਰਵਾਇਆ ਗਿਆ।
ਇਸ ਕਵੀ ਸੰਮੇਲਨ ਵਿੱਚ ਸੱਤ ਕਾਲਜਾਂ ਦੇ ਦੱਸ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਸਿੱਖਿਆਵਾਂ ਅਤੇ ਯੋਗਦਾਨ ਉਪਰ ਚਾਨਣਾ ਪਾਉਂਦਿਆਂ ਬਹੁਤ ਹੀ ਸੁੰਦਰ ਕਾਵਿ ਰਚਨਾਵਾਂ ਦੁਆਰਾ ਹਾਜ਼ਰੀ ਲਗਵਾਈ ਗਈ । ਜਿਸ ਵਿੱਚ ਖ਼ਾਲਸਾ ਕਾਲਜ ਫ਼ਾਰ ਵਿਮੈਨ ਦੀਆਂ ਵਿਦਿਆਰਥਣਾਂ ਹਰਲੀਨ ਅਤੇ ਜਸਲੀਨ ਨੇ ਪਹਿਲਾ ਸਥਾਨ ਗੁਰੂ ਤੇਗ ਬਹਾਦਰ ਕਾਲਜ ਦਸੂਹਾ ਦੀ ਵਿਦਿਆਰਥਣ ਨਵਜੋਤ ਕੌਰ ਨੇ ਦੂਜਾ ਸਥਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਦੀ ਵਿਦਿਆਰਥਣ ਸੁਰੇਸ਼ ਕੁਮਾਰੀ ਅਤੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀ ਵਿਦਿਆਰਥਣ ਭੂਮਿਕਾ ਸ਼ਰਮਾ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਇਸ ਕਾਵਿ ਸੰਮੇਲਨ ਵਿੱਚ ਭਾਗ ਲੈਣ ਵਾਲੇ ਅਤੇ ਜੇਤੂ ਰਹੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਪੇਸ਼ ਕਰਦਿਆਂ ਆਉਣ ਵਾਲੇ ਭਵਿੱਖ ਵਾਸਤੇ ਸ਼ੁਭਕਾਮਨਾਵਾਂ ਭੇਂਟ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly