ਮਿੱਠੜਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਕਪੂਰਥਲਾ , (ਕੌੜਾ)-ਅੰਤਰਰਾਸ਼ਟਰੀ ਪੱਧਰ ਤੇ ਮਨਾਏ ਜਾ ਰਹੇ ਮਹਿਲਾ ਦਿਵਸ ਮੌਕੇ ਭਾਰਤ ਸਰਕਾਰ ਦੁਆਰਾ ਪ੍ਰਾਪਤ ਹਦਾਇਤਾਂ ਦੇਵੇ ਬੀ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਕਾਲਜ ਦੇ ਆਰਟਸ ਵਿਭਾਗ ਦੇ ਮੁਖੀ ਡਾ ਅਰਪਨਾ ਦੀ ਅਗਵਾਈ ਵਿਚ ਹੋਏ। ਇਸ ਮੁਕਾਬਲੇ ਵਿੱਚ ਕੁੱਲ 10 ਵਿਦਿਆਰਥੀਆਂ ਦੁਆਰਾ ਭਾਗ ਲੈਂਦਿਆਂ ਸਮਾਜ ਅੰਦਰ ਔਰਤ ਦੇ ਵੱਖ ਵੱਖ ਪੱਖਾਂ ਨੂੰ ਪੇਸ਼ ਕਰਦਿਆਂ ਪੋਸਟਰ ਬਣਾਏ ਗਏ । ਮਹਿਲਾ ਸ਼ਸ਼ਕਤੀਕਰਨ ਨੂੰ ਆਧਾਰ ਬਣਾ ਕੇ ਵਿਦਿਆਰਥੀ ਵੱਲੋਂ ਪੋਸਟਰ ਬਣਾਏ ਗਏ ਅਤੇ ਅਜੋਕੇ ਸਮਾਜ ਦੇ ਨਾਲ ਨਾਲ ਇਤਿਹਾਸ ਅੰਦਰ ਪਾਏ ਗਏ ਔਰਤਾਂ ਦੇ ਯੋਗਦਾਨ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ ਗਿਆ ।

ਇਸ ਮੁਕਾਬਲੇ ਅੰਦਰ ਬੀ ਕਾਮ ਭਾਗ ਦੂਜਾ ਦੀ ਵਿਦਿਆਰਥਣ ਸ਼ੀਤਲ ਸ਼ਰਮਾ ਨੇ ਪਹਿਲਾ ਸਥਾਨ ਬੀ ਐੱਸਸੀ ਫੈਸ਼ਨ ਡਿਜ਼ਾਈਨਿੰਗ ਭਾਗ ਦੂਜਾ ਦੀਆਂ ਵਿਦਿਆਰਥਣਾਂ ਤਰਨਪ੍ਰੀਤ ਕੌਰ, ਕਿਰਨਜੋਤ ਕੌਰ ਨੇ ਦੂਜਾ ਸਥਾਨ ਅਤੇ ਬੀ ਏ ਭਾਗ ਤੀਜਾ ਦੀ ਵਿਦਿਆਰਥਣ ਸਿਮਰਨਜੋਤ ਕੌਰ ਬੀ ਐੱਮ ਸੀ ਭਾਗ ਦੂਜਾ ਦੀ ਵਿਦਿਆਰਥਣ ਮਨਪ੍ਰੀਤ ਮੋਮੀ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਬੀ ਸੀ ਏ ਭਾਗ ਤੀਜਾ ਦੀ ਵਿਦਿਆਰਥਣ ਰੂਪਨੀਤ ਕੌਰ ਅਤੇ ਬੀ ਐੱਸ ਸੀ ਨਾਨ ਮੈਡੀਕਲ ਭਾਗ ਪਹਿਲਾ ਦੀ ਵਿਦਿਆਰਥਣ ਨੂੰ ਹੌਸਲਾ ਅਫਜ਼ਾਈ ਪੁਰਸਕਾਰ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਅਤੇ ਜੇਤੂ ਰਹੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅਜੋਕਾ ਸਮਾਜ ਅਤੇ ਇਤਿਹਾਸ ਅੰਦਰ ਪੈਦਾ ਹੋਈਆਂ ਮਹਾਨ ਔਰਤਾਂ ਦੇ ਜੀਵਨ ਤੋਂ ਸੇਧ ਲੈਂਦਿਆਂ ਸਾਨੂੰ ਵੀ ਆਪਣੀ ਜ਼ਿੰਦਗੀ ਚ ਵਧਣਾ ਚਾਹੀਦਾ ਹੈ ਤੇ ਲੋਕ ਭਲਾਈ ਦੇ ਖੇਤਰ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਗੇ ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਕਾਲੀ ਦਲ ਤੇ ਕਾਂਗਰਸ ਤੋਂ ਅੱਕੇ ਲੋਕਾਂ ਨੇ ਰਵਾਇਤੀ ਪਾਰਟੀਆਂ ਦਾ ਕੀਤਾ ਬਿਸਤਰਾ ਗੋਲ-ਪਿੰ੍ਰਸੀਪਲ ਪਰੇਮ ਕੁਮਾਰ, ਮਨਜੀਤ ਖਾਲਸਾ ਤੇ ਰਣਵੀਰ ਸਿੰਘ ਕੰਦੋਲਾ
Next articleਐਮ. ਬੀ. ਬੀ.ਐਸ. ਵਿਚ ਦਾਖਲਾ ਪ੍ਰਾਪਤ ਵਿਦਿਆਰਥੀ ਕਰਨ ਦਾ “” ਕੌਮ ਦਾ ਮਾਣ”” ਐਵਾਰਡ ਨਾਲ ਸਨਮਾਨ