ਮਿੱਠੜਾ ਕਾਲਜ ਵਿਖੇ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਕਪੂਰਥਲਾ (ਕੌੜਾ)– ਪੰਜਾਬੀ ਮਾਂ-ਬੋਲੀ ਨੂੰ ਪ੍ਰਫੁੱਲਿਤ ਅਤੇ ਪ੍ਰਸਾਰਿਤ ਕਰਨ ਦੇ ਮਕਸਦ ਤਹਿਤ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਯਤਨਾਂ ਦੇ ਤਹਿਤ ਬੇਬੇ ਨਾਨਕੀ ਯੂਨਿਵਰਸਿਟੀ ਕਾਲਜ  ਮਿੱਠੜਾ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਕਾਲਜ ਦੇ ਪੰਜਾਬੀ ਵਿਭਾਗ ਦੇ ਕੋਆਰਡੀਨੇਰ ਪ੍ਰੋ .ਹਰਜਿੰਦਰ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਕਾਲਜ ਦੇ ਵੱਖ-ਵੱਖ ਭਾਗਾਂ ਦੇ 27 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਮਾਂ ਬੋਲੀ ਸਬੰਧੀ ਵੱਖ-ਵੱਖ ਪੱਖਾਂ ਨੂੰ ਉਜਾਗਰ ਕਰਦਿਆਂ ਪੋਸਟਰ ਬਣਾ ਕੇ ਪੇਸ਼ ਕੀਤੇ। ਇਸ ਮੁਕਾਬਲੇ ਦੇ ਵਿੱਚ ਬੀ ਏ ਭਾਗ ਪਹਿਲਾ  ਦੀਆਂ ਵਿਦਿਆਰਥਨਾ ਸਿਮਰਨ ਅਤੇ ਗੀਤਾ ਨੇ ਪਹਿਲਾ ਸਥਾਨ ਬੀ ਕਾਮ ਭਾਗ ਦੂਜਾ ਦੇ ਵਿਦਿਆਰਥੀ  ਗੁਰਮਨਬੀਰ ਸਿੰਘ ਅਤੇ ਬੀ ਏ ਭਾਗ ਤੀਜਾ ਦੀ ਵਿਦਿਆਰਥਣਾ ਤਿਸ਼ਾ ਨੇ ਦੂਜਾ ਸਥਾਨ, ਅਤੇ ਬੀ ਸੀ ਏ ਭਾਗ ਪਹਿਲਾ ਦੀ ਵਿਦਿਆਰਥਣ ਜੀ ਗੰਗਾ ਕੌਰ ਅਤੇ ਬੀ ਐਸ ਸੀ ਨਾਨ-ਮੈਡੀਕਲ ਭਾਗ ਦੂਜਾ ਦੀ ਵਿਦਿਆਥਣ ਸੋਮਨਜੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਸਮੂਹ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਪ੍ਰਤੀ ਸਮਰਪਿਤ ਹੋ ਕੇ ਮਾਂ-ਬੋਲੀ ਨੂੰ ਪ੍ਰਫੁੱਲਿਤ ਅਤੇ ਪ੍ਰਸਾਰਿਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣ ਵਾਸਤੇ ਪ੍ਰੇਰਿਤ  ਕੀਤਾ । ਅਤੇ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸ਼ੁਭ-ਜਮਨਾਵਾਂ ਭੇਟ ਕੀਤੀਆਂ । ਇਸ ਮੌਕੇ ਡਾ. ਗੁਰਕੀਤ ਕੌਰ ਖਹਿਰਾ ਅਤੇ ਡਾ. ਜਗਸੀਰ ਸਿੰਘ ਬਰਾੜ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ/ਹਰਿਆਣਾ ਬਾਰਡਰਾਂ ‘ਤੇ ਹੋਏ ਅਣਮਨੁੱਖੀ ਤਸ਼ੱਦਦ ਵਿਰੁੱਧ ਰੋਮੀ ਘੜਾਮੇਂ ਵਾਲ਼ੇ ਨੇ ਉੱਚ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਜਾਰੀ ਕਰਵਾਏ
Next articleSunday Samaj Weekly = 25/02/2024