ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਤੇ ਯੁਵਾ ਮਾਮਲਿਆਂ ਸਬੰਧੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਵਾਈ 20 ਸਿੱਖਰ ਸੰਮੇਲਨ ਦੇ ਸੰਬੰਧ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਚਲਦੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਵਿਗਿਆਨ ਅਤੇ ਤਕਨੌਲੌਜੀ ਵਿਸ਼ੇ ਉਪਰ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਵਿਗਿਆਨਕ ਤਕਨਾਲੋਜੀ ਸਬੰਧੀ ਪੋਸਟਰ ਬਣਾ ਕੇ ਪੇਸ਼ ਕੀਤੇ। ਇਨ੍ਹਾਂ ਮੁਕਾਬਲਿਆਂ ਵਿੱਚ ਅਮਨਜੋਤ ਕੌਰ ਬੀ ਐੱਸ ਸੀ ਨਾਨ ਮੈਡੀਕਲ ਭਾਗ ਦੂਜਾ ਵਿਚ ਪਹਿਲਾ ਸਥਾਨ, ਲਵਲੀਨ ਕੌਰ ਬੀ ਐੱਸ ਸੀ ਨਾਨ ਮੈਡੀਕਲ ਭਾਗ ਤੀਜਾ ਨੇ ਦੂਜਾ ਸਥਾਨ ,ਅਤੇ ਸਿਮਰਨਜੀਤ ਕੌਰ ਬੀ ਐਸ ਈ ਨਾਨ ਮੈਡੀਕਲ ਭਾਗ ਤੀਜਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਮੁਕਾਬਲੇ ਜੇਤੂ ਰਹਿਣ ਵਾਲੇ ਦਿਨ ਸ਼ੁਭਕਾਮਨਾਵਾਂ ਭੇਟ ਕਰਦਿਆਂ ਕਿਹਾ ਕਿ ਇਕਵੀ ਸਦੀ ਦੇ ਇਸ ਯੁੱਗ ਅੰਦਰ ਵਿਗਿਆਨ ਅਤੇ ਤਕਨਾਲੋਜੀ ਦੀ ਬੇਹੱਦ ਮਹੱਤਤਾ ਹੈ। ਇਸ ਕਰਕੇ ਸਾਨੂੰ ਕਿਉਂਕਿ ਇਸ ਦਾ ਸਦਉਪਯੋਗ ਕਰਦਿਆਂ ਜੀਵਨ ਵਿਚ ਅਜ਼ਮਾਉਣਾ ਚਾਹੀਦਾ ਹੈ ਤਰੱਕੀ ਦੇ ਰਾਹ ਉਪੱਰ ਅੱਗੇ ਵੱਧਣਾ ਚਾਹੀਦਾ ਹੈ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ ਗੁਰਪ੍ਰੀਤ ਕੌਰ ਅਤੇ ਵਿਗਿਆਨ ਵਿਭਾਗ ਦੇ ਮੁਖੀ ਡਾਕਟਰ ਪਰਮਵੀਰ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।