ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਸਬੰਧੀ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬੰਧਤ ਵਿਸ਼ੇ ਮਿਸ਼ਨ ਲਾਈਫ਼ ਸਬੰਧੀ ਕਾਲਜ ਦੇ ਓ ਐਸ ਡੀ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ.ਜਗਸੀਰ ਸਿੰਘ ਬਰਾੜ, ਇੰਚਾਰਜ ਐਨ ਐਸ ਐਸ ਵਿੰਗ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਕੁਲ 13 ਵਿਦਿਆਰਥੀਆਂ ਨੇ ਭਾਗ ਲੈਦਿਆ ਵਾਤਾਵਰਣ ਨੂੰ ਸ਼ੁੱਧ ਰੱਖਣ ਸਬੰਧੀ ਅਤੇ ਮਿਸ਼ਨ ਲਾਈਫ਼ ਸਬੰਧੀ ਵਿਸ਼ਿਆਂ ਨੂੰ ਮੁੱਖ ਰੱਖਦਿਆਂ ਹੋਇਆ ਵੱਖ-ਵੱਖ ਤਰੀਕੇ ਨਾਲ ਪੋਸਟਰ ਬਣਾ ਕੇ ਪੇਸ਼ ਕੀਤੇ । ਇਸ ਮੌਕੇ ਕਾਲਜ ਦੇ ਓ ਐਸ ਡੀ ਡਾ. ਦਲਜੀਤ ਸਿੰਘ ਖਹਿਰਾ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਵਾਤਾਵਰਨ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਸੁਚਾਰੂ ਰੂਪ ਵਿੱਚ ਨਿਭਾਉਣ ਲਈ ਪ੍ਰੇਰਿਤ ਕੀਤਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly