ਚੇਤਨਾ ਮਾਰਚ ਕੱਢ ਕੀਤਾ ਰੋਸ਼ ਪ੍ਰਦਰਸ਼ਨ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ
ਕਪੂਰਥਲਾ,( ਕੌੜਾ )-ਪੰਜਾਬ ਗੌਰਮਿੰਟ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸੁੱਚਾ ਸਿੰਘ ਜ਼ਿਲ੍ਹਾ ਪ੍ਰਧਾਨ ਡੀਟੀਐਫ ਕਪੂਰਥਲਾ , ਬਿਜਲੀ ਬੋਰਡ ਪੈਨਸ਼ਨ ਐਸੋਸੀਏਸ਼ਨ ਵੱਲੋਂ ਸਵਿੰਦਰ ਸਿੰਘ ਬੁਟਾਰੀ ਅਤੇ ਮੁਹੰਮਦ ਜੂਨੇਸ ਅੰਸਾਰੀ ਤੇ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਵੱਲੋਂ ਅਮਰੀਕ ਸਿੰਘ ਸੇਖੋ ਦੀ ਅਗਵਾਹੀ ਹੇਠ
ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸੁੱਚਾ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਾਂ ਪ੍ਰਤੀ ਅਪਨਾਈਆਂ ਨੀਤੀਆਂ ਦੀ ਨਿਖੇਧੀ ਕੀਤੀ ਗਈ, ਨਾਲ ਹੀ ਭਾਰਤ ਦੀ ਮੋਦੀ ਸਰਕਾਰ ਦੀਆਂ ਲੋਕਾਂ ਅਤੇ ਮੁਲਾਜ਼ਮ ਪ੍ਰਤੀ ਅਪਣਾਈਆਂ ਨੀਤੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਗਿਆ।
ਇਸ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਸੀ ਐਸ ਆਰ ਦੇ ਨਿਯਮਾਂ ਅਨੁਸਾਰ ਪੱਕੇ ਕਰੇ ਅਤੇ ਪੂਰਾ ਗ੍ਰੇਡ ਦੇਵੇ 12% ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕਰਦੇ ਤੇ ਪੇ ਕਮਿਸ਼ਨ ਦੇ ਗ੍ਰੇਡ ਦੇ ਦੁਹਰਾਈ ਦੇ ਸਾਲਾਂ ਦੇ ਬਕਾਏ ਜਾਰੀ ਕਰੇ ਪੈਨਸ਼ਨਾਂ ਦੀ ਦੋ ਪੁਆਇੰਟ 2.59 ਦੇ ਗੁਣਾਕ ਨਾਲ ਪੈਨਸ਼ਨ ਰਿਵਾਈਜ਼ ਕੀਤੀ ਜਾਵੇ। ਮੁਲਾਜ਼ਮਾਂ ਦੇ ਬੰਦ ਕੀਤੇ 37 ਭੱਤੇ ਬਹਾਲ ਕੀਤੇ ਜਾਣ 200 ਜਜੀਆ ਟੈਕਸ ਬੰਦ ਕੀਤਾ ਜਾਵੇ
ਮਿੱਡ ਡੇ ਮੀਲ ਆਂਗਣਵਾੜੀ ਮੁਲਾਜ਼ਮਾਂ ਨੂੰ ਸਨਮਾਨਯੋਗ ਤਨਖਾਹ ਦਿੱਤਾ ਜਾਵੇ। ਇਸ ਰੈਲੀ ਉਪਰੰਤ ਸ਼ਹਿਰ ਦੇ ਬਾਜ਼ਾਰਾਂ ਵਿੱਚ ਚੇਤਨਾ ਮਾਰਚ ਵੀ ਕੱਢਿਆ ਗਿਆ। ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ ਤੇ ਇਸ ਦੌਰਾਨ ਸ਼ਹੀਦ ਭਗਤ ਸਿੰਘ ਚੌਂਕ ਵਿੱਚ ਆ ਕੇ ਇਹ ਮਾਰਚ ਸਮਾਪਤੀ ਮੌਕੇ ਡੀਟੀਐਫ ਦੇ ਜੋਤੀ ਮਹਿੰਦਰੂ ਅਤੇ ਹਰਿੰਦਰ ਸਿੰਘ ਚੀਮਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਲੋਕਾਂ ਨੂੰ ਇਨਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਪ੍ਰਤੀ ਜਾਗਰੂਕ ਕੀਤਾ।
ਸਟੇਜ ਸਕੱਤਰ ਦੀ ਕਾਰਵਾਈ ਗੁਰਦੀਪ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਨੋਦ ਕਪੂਰ, ਅਨਿਲ ਕੁਮਾਰ, ਤਰਲੋਚਨ ਸਿੰਘ, ਹਰਪਾਲ ਸਿੰਘ, ਚਰਨਜੀਤ ਸਿੰਘ, ਹਰਿੰਦਰ ਹੈਰੀ, ਸੁੱਚਾ ਸਿੰਘ, ਮਦਨ ਲਾਲ ਕੰਡਾ, ਤਰਸੇਮ ਕੁਮਾਰ ਸ਼ਸਤਰੀ, ਜਗਜੀਤ ਸਿੰਘ, ਸੁਖਵਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly