ਕਪੂਰਥਲਾ ਦੇ ਪਿੰਡ ਸੁਰਖਪੁਰ ਦੇ ਪੰਜਾਬੀ ਨੌਜਵਾਨ ਦੀ ਅਮਰੀਕਾ ਵਿਖੇ  ਹੋਈ ਮੌਤ

ਮਨਪ੍ਰੀਤ ਸਿੰਘ ਆਪਣੇ ਉੱਜਵਲ ਭਵਿੱਖ ਲਈ 9 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ ਮ੍ਰਿਤਕ ਮਨਪ੍ਰੀਤ ਸਿੰਘ
 ਕਪੂਰਥਲਾ (ਕੌੜਾ)- ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।ਤਾਜ਼ਾ ਮਾਮਲਾ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਬ੍ਰੇਨ ਅਟੈਂਕ ਕਾਰਨ ਹੋ ਗਈ ਹੈ। ਮਿਲ਼ੀ ਜਾਣਕਾਰੀ ਅਨੁਸਾਰ  ਮ੍ਰਿਤਕ ਮਨਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ ਪਿੰਡ ਸੁਰਖਪੁਰ ਦਾ ਰਹਿਣ ਵਾਲਾ ਸੀ ਤੇ ਚੰਗੇ ਭਵਿੱਖ ਲਈ 9 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ। ਪਰ ਪਰਮਾਤਮਾ ਨੂੰ ਕੁੱਝ ਹੋਰ ਮਨਜ਼ੂਰ ਸੀ।
 ਦੱਸਣਯੋਗ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ , ਤੇ ਉਹ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ।
 ਫਿਲਹਾਲ ਪਰਿਵਾਰ ਡੂੰਘੇ ਸਦਮੇਂ ਵਿਚ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਹਾਇਕ ਪ੍ਰੋਫੈਸਰ ਦੇ ਆਤਮ ਹੱਤਿਆ ਮਾਮਲਾ 
Next article*ਸਿਵਲ ਹਸਪਤਾਲ ਬਚਾਓ ਸੰਘਰਸ਼ ਕਮੇਟੀ ਤਹਿਸੀਲ ਫਿਲੌਰ ਵਲੋਂ ਜਨਤਕ ਸਿਹਤ ਸਹੂਲਤਾਂ ਬਚਾਉਣ ਲਈ ਤਹਿਸੀਲ ਕੰਪਲੈਕਸ ਵਿੱਚ ਲੜੀਵਾਰ ਧਰਨੇ ਦੇ ਬਾਰਵੇਂ ਦਿਨ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ*