ਚੇਤਨਾ ਪਰਖ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਮੰਨਣ ਤੋਂ ਪਹਿਲਾਂ ਤਰਕ ਦੀ ਕਸੌਟੀ ਤੇ ਪਰਖਣ ਦਾ ਦਿੱਤਾ ਸੁਨੇਹਾ
ਸੰਗਰੂਰ( ਰਮੇਸ਼ਵਰ ਸਿੰਘ) (ਸਮਾਜ ਵੀਕਲੀ): ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਚੇਤਨਾ ਪਰਖ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ ਵਿਖੇ ਮਾਸਟਰ ਪਰਮਵੇਦ,ਪਰਮਿੰਦਰ ਸਿੰਘ ਮਹਿਲਾਂ,ਪ੍ਰਹਿਲਾਦ ਸਿੰਘ ਤੇ ਰਣਦੀਪ ਰਾਓ ਤੇ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਤਰਕਸ਼ੀਲ ਪਰੋਗਰਾਮ ਦਿੱਤਾ ਗਿਆ
ਪ੍ਰਿੰਸੀਪਲ ਪ੍ਰਵੀਨ ਕੁਮਾਰ ਮਨਚੰਦਾ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਹਾਜ਼ਰੀਨ ਨੂੰ ਅੰਧਵਿਸ਼ਵਾਸਾਂ ਵਿੱਚੋਂ ਨਿਕਲਣ , ਵਿਗਿਆਨਕ ਸੋਚ ਅਪਨਾਉਣ ਤੇ ਤਰਕਸ਼ੀਲ ਸੁਸਾਇਟੀ ਵਲੋਂ ਕਰਵਾਈ ਚੇਤਨਾ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ- ਭਰਮਾਂ, ਲਾਈਲਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲਣ ਕੇ ਆਪਣਾ ਸੋਚਣਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਿਗਿਆਨਕ ਤੌਰ ਤੇ ਜਾਗਰੂਕ ਹੋ ਕੇ ਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਹਿੰਮਤ ,ਲਗਨ , ਤੇ ਕੀ,ਕਿਉਂ ਕਿਵੇਂ ਆਦਿ ਵਿਗਿਆਨਕ ਗੁਣ ਅਪਣਾ਼ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਅਖੌਤੀ ਸਿਆਣਿਆਂ ਦੇ ਫੈਲਾਏ ਭਰਮ ਜਾਲ ਵਿੱਚੋਂ ਨਿਕਲਣ ,ਕਿਸੇ ਗਲ ਨੂੰ ਮੰਨਣ ਤੋਂ ਪਹਿਲਾਂ ਉਸਨੂੰ ਤਰਕ ਦੀ ਕਸੌਟੀ ਤੇ ਪਰਖਣ ਲਈ ਕਿਹਾ।
ਦੂਜੇ ਸੈਸ਼ਨ ਵਿੱਚ ਤਰਕਸ਼ੀਲਾਂ ਆਗੂਆਂ ਨੇ ਸਮੂਹ ਅਧਿਆਪਕਾਂ ਦੀ ਹਾਜ਼ਰੀ ਵਿੱਚ ਚੇਤਨਾ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੀਖਿਆ ਵਿੱਚ ਸਹਿਯੋਗ ਕਰਨ ਕਰਕੇ ਪ੍ਰਿੰਸੀਪਲ ਪ੍ਰਵੀਨ ਕੁਮਾਰ ਮਨਚੰਦਾ ਤੇ ਸਾਇੰਸ ਅਧਿਆਪਕਾ ਗੁਰਪ੍ਰੀਤ ਕੌਰ ਨੂੰ ਸਨਮਾਨ ਪੱਤਰ ਤੇ ਪੁਸਤਕ ‘ਇਲਮ ਤੋਂ ਇਖਲਾਕ ਤਕ ‘ ਨਾਲ ਸਨਮਾਨਿਤ ਕੀਤਾ ।ਇਸ ਮੌਕੇ ਹਰਵਿੰਦਰ ਸਿੰਘ, ਰਵਿੰਦਰ ਕੌਰ ,ਸੁਰਿੰਦਰ ਕੌਰ,ਸਤੂਤੀ ਸਿੰਗਲਾ , ਸਿਮਰਜੀਤ ਕੌਰ,ਸ਼ੋਭਾ ਕਾਂਸਲ,ਰਣਜੀਤ ਕੌਰ,ਰੇਨੂੰ ਜੈਨ,ਆਰਤੀ ਕਾਲੜਾ,ਰਸ਼ਮੀ ਚਾਵਲਾ,ਗੁਰਪ੍ਰੀਤ ਕੌਰ ਅਧਿਆਪਕਾਂ ਨੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ।ਸਟੇਜ ਸੰਚਾਲਨ ਅਧਿਆਪਕ ਹਰਵਿੰਦਰ ਸਿੰਘ ਜੀ ਨੇ ਕੀਤਾ।
ਪ੍ਰੋਗਰਾਮ ਸਿਖਿਆਦਾਇਕ ਤੇ ਭਾਵਮਈ ਹੋ ਨਿਬੜਿਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly