ਆਦਰਸ਼ ਸਕੂਲ ਵਿਖੇ ਤਰਕਸ਼ੀਲ ਸਮਾਗਮ ਹੋਇਆ

ਚੇਤਨਾ ਪਰਖ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਰਟੀਫਿਕੇਟ ਤੇ ਪੜ੍ਹਨ ਸਮੱਗਰੀ ਨਾਲ ਸਨਮਾਨਿਤ

ਮੰਨਣ ਤੋਂ ਪਹਿਲਾਂ ਪਰਖਣ ਦਾ ਦਿੱਤਾ ਸੁਨੇਹਾ

ਸੰਗਰਰ (ਰਮੇਸ਼ਵਰ ਸਿੰਘ) (ਸਮਾਜ ਵੀਕਲੀ): ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਚੇਤਨਾ ਪਰਖ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਸਟਰ ਪਰਮਵੇਦ,ਚਰਨ ਕਮਲ ਸਿੰਘ,ਪਰਮਿੰਦਰ ਸਿੰਘ ਮਹਿਲਾਂ ਤੇ ਸੀਤਾ ਰਾਮ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਤਰਕਸ਼ੀਲ ਪਰੋਗਰਾਮ ਦਿੱਤਾ ਗਿਆ ਪ੍ਰਿੰਸੀਪਲ ਜੋਗਾ ਸਿੰਘ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਵਿਗਿਆਨਕ ਨਜ਼ਰੀਏ ਤੇ ਕਰਵਾਈ ਚੇਤਨਾ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ,ਚਰਨ ਕਮਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ- ਭਰਮਾਂ, ਲਾਈਲਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲਣ ਕੇ ਆਪਣਾ ਸੋਚਣਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਤੌਰ ਤੇ ਜਾਗਰੂਕ ਹੋ ਕੇ ਤੇ ਨੈਤਿਕ ਕਦਰਾਂ ਕੀਮਤਾਂ, ਇਮਾਨਦਾਰੀ ਤੇ ਮਿਹਨਤ ਕਰਨ ਗੁਣ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਹਿੰਮਤ ,ਲਗਨ , ਪੜ੍ਹਾਈ ਲਗਾਤਾਰਤਾ ਤੇ ਕੀ,ਕਿਉਂ ਕਿਵੇਂ ਆਦਿ ਵਿਗਿਆਨਕ ਗੁਣ ਅਪਣਾ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਮਾਸਟਰ ਪਰਮਵੇਦ ਨੇ ਕਿਸੇ ਗਲ ਨੂੰ ਮੰਨਣ ਤੋਂ ਪਹਿਲਾਂ ਉਸਨੂੰ ਪਰਖਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਵਿਦਿਆਰਥੀਆਂ /ਲੋਕਾਂ ਅੰਦਰ ਵਿਗਿਆਨਕ ਸੋਚ ਤੇ ਭਾਈਚਾਰਕ ਸਾਂਝ ਦੇ ਪਸਾਰੇ ਨਾਲ ਉਨ੍ਹਾਂ ਦੇ ਦਿਲ ਦਿਮਾਗ਼ ਨੂੰ ਰੁਸ਼ਨਾਉਣਾ ਲੋਚਦੇ ਹਨ ।ਇਸ ਮੌਕੇ ਤਰਕਸ਼ੀਲ ਟੀਮ ਨੇ ਸਮੂਹ ਅਧਿਆਪਕਾਂ ਦੀ ਸ਼ਮੂਲੀਅਤ ਵਿੱਚ ਚੇਤਨਾ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਪ੍ਰਿੰਸੀਪਲ ਜੋਗਾ ਤੇ ਕਮਪਿਊਟਰ ਅਪਰੇਟਰ ਅਮਨਦੀਪ ਸਿੰਘ ਨੂੰ ਸਰਟੀਫਿਕੇਟ ਤੇ ਪੜ੍ਹਨ ਸਮੱਗਰੀ ਦੇ ਕੇ ਸਨਮਾਨਿਤ ਕੀਤਾ ਗਿਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleAfghan security forces kill 2 IS militants
Next articleਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੇ ਸਹਿਯੋਗੀ ਮੈਬਰਾਂ ਛਿੰਦਾ ਸਿੰਘ ਛਿੰਦਾ ਤੇ ਰਣਜੀਤ ਬਿੱਟਾ ਨੂੰ ਮਿਲੇਗਾ ਰਾਜ ਪੱਧਰੀ ਪੁਰਸਕਾਰ