ਵੱਖ ਵੱਖ ਸੰਤਾ ਮਹਾਪੁਰਸ਼ਾਂ ਨੇ ਕੀਤੀ ਸ਼ਿਰਕਤ
ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਡੇਰਾ ਬਾਬਾ ਭਾਈ ਹਰਜੀ ਸਾਹਿਬ ਦੇ ਅਠਵੇਂ ਮੁੱਖ ਸੇਵਾਦਾਰ ਸੰਤ ਬਾਬਾ ਧਰਮ ਸਿੰਘ ਜੀ ਦੀ ਅਠਾਰਵੀਂ ਬਰਸੀ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਬਹੁਤ ਹੀ ਸ਼ਰਧਾਪੂਰਵਕ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਮਹਾਂਪੁਰਖ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸੰਤ ਬਾਬਾ ਲੀਡਰ ਸਿੰਘ ਜੀ, ਸੰਤ ਬਾਬਾ ਬਲਵੀਰ ਸਿੰਘ ਜੀ ਸੀਚੇਵਾਲ, ਮਹੰਤ ਮਹਾਤਮਾ ਮੁਨੀ ਜੀ ਖੈੜਾ ਬੇਟ, ਮਹੰਤ ਅੰਮ੍ਰਿਤ ਮੁਨੀ ਜੀ ਮਾਨਸਾ, ਮਹੰਤ ਰਮੇਸ਼ ਮੁਨੀ ਜੀ ਤਲਵੰਡੀ ਸਾਬੋ, ਸੰਤ ਸ਼ਮਸ਼ੇਰ ਸਿੰਘ ਨਰੈਣਸਰ ਵਾਲੇ, ਸੰਤ ਅਵਤਾਰ ਸਿੰਘ ਜੀ ਕਪੂਰਥਲਾ ਧਰਮਸ਼ਾਲਾ, ਸੰਤ ਬਾਬਾ ਜੈ ਸਿੰਘ ਜੀ ਮਹਿਮਦਵਾਲ, ਸੰਤ ਜਸਵੀਰ ਸਿੰਘ ਜੀ ਢਿਲਵਾਂ ,ਸੰਤ ਬਾਬਾ ਬਲਵੀਰ ਸਿੰਘ ਰੱਬ ਜੀ ਜਿਆਣ, ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ, ਸੰਤ ਬਾਬਾ ਹਰਕ੍ਰਿਸ਼ਨ ਸਿੰਘ ਜੀ ਸੋਢੀ ਪ੍ਰਧਾਨ ਨਿਰਮਲਾ ਸੰਤ ਮੰਡਲ, ਸ਼੍ਰੀ ਮਹੰਤ ਸੁਆਮੀ ਗਿਆਨ ਦੇਵ ਸਿੰਘ ਜੀ ਹਰਦੁਆਰ, ਸੰਤ ਬਾਬਾ ਜਗਜੀਤ ਸਿੰਘ ਜੀ ਲੋਪੋ, ਸੰਤ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਤਰਨਤਾਰਨ ਸਾਹਿਬ ,ਸੰਤ ਬਾਬਾ ਸੇਵਾ ਸਿੰਘ ਜੀ ਖਾਡੂਰ ਸਾਹਿਬ ,ਸੰਤ ਬਾਬਾ ਬਲਦੇਵ ਸਿੰਘ ਜੀ ਖਾਡੂਰ ਸਾਹਿਬ, ਸੰਤ ਬਾਬਾ ਜੰਗ ਸਿੰਘ ਜੀ, ਸੰਤ ਬਾਬਾ ਬਿਕਰ ਸਿੰਘ ਜੀ ਖਾਡੂਰ ਸਾਹਿਬ, ਸੰਤ ਬਾਬਾ ਜ਼ੋਰਾਵਰ ਸਿੰਘ ਜੀ ,ਸੰਤ ਬਾਬਾ ਬਿਕਰਮਜੀਤ ਸਿੰਘ ਡੇਰਾ ਰਾਜਪਾਲ, ਸੰਤ ਬਾਬਾ ਹਰਜੀਤ ਸਿੰਘ ਜੀ ਠੱਟੇ ਵਾਲੇ, ਸੰਤ ਬਾਬਾ ਗੁਰਚਰਨ ਸਿੰਘ ਜੀ ਪੰਡਵਾਂ, ਬਾਬਾ ਜਸਪਾਲ ਸਿੰਘ ਨੀਲਾ , ਸੰਤ ਬਾਬਾ ਗੁਰਮੇਜ ਸਿੰਘ ਜੀ ਸੈਦਰਾਨਾ ਸਾਹਿਬ ,ਸੰਤ ਬਾਬਾ ਗੁਰਦੇਵ ਸਿੰਘ ਜੀ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਜਥੇਦਾਰ ਬਾਬਾ ਗੱਜਨ ਸਿੰਘ ਜੀ, ਸਿੰਘ ਸਾਹਿਬ ਜਥੇਦਾਰ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ, ਸੰਤ ਬਾਬਾ ਬਲਕਾਰ ਸਿੰਘ ਜੀ ਅਰਜਨ ਸਰ ਰਾਜਸਥਾਨ, ਸੰਤ ਬਾਬਾ ਕਸ਼ਮੀਰਾ ਸਿੰਘ ਜੀ ਭੂਰੀ ਵਾਲੇ, ਸੰਤ ਬਾਬਾ ਤਰਲੋਕ ਸਿੰਘ ਜੀ ਹਰਨਰੈਣ ਪੁਰੀ, ਸੰਤ ਬਾਬਾ ਭੀਮ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਵੱਲੋਂ ਆਈ ਹੋਈ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ। ਸਮਾਗਮ ਵਿੱਚ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ, ਸੰਤ ਬਾਬਾ ਲੀਡਰ ਸਿੰਘ ਗੁਰਸਰ ਟਾਹਲੀ ਸਾਹਿਬ, ਮਹੰਤ ਮਹਾਤਮਾ ਮੁਨੀ ਜੀ ਖੈੜਾ ਬੇਟ, ਸੰਤ ਸ਼ਮਸ਼ੇਰ ਸਿੰਘ ਜੀ ਨਰੈਣਸਰ, ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਸਟੇਜ ਦੀ ਸੇਵਾ ਮਹੰਤ ਮਹਾਤਮਾ ਮੁਨੀ ਜੀ ਨੇ ਕੀਤੀ। ਇਸ ਮੌਕੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ।