ਪੰਮਣ ਸਕੂਲ ਵਿੱਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ

ਸਾਲਾਨਾ ਗਤੀਵਿਧੀਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਤ

ਕਪੂਰਥਲਾ (ਕੌੜਾ)-ਸਰਕਾਰੀ ਐਲੀਮੈਂਟਰੀ ਸਕੂਲ ਪੰਮਣ ਵਿਖੇ ਅਧਿਆਪਕ ਮਿਲਣੀ ਦੌਰਾਨ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਜਿੱਥੇ ਸਮੂਹ ਐੱਸ ਐੱਮ ਸੀ ਕਮੇਟੀ ਮੈਂਬਰ ਪਿੰਡ ਦੀ ਪੰਚਾਇਤ ਤੇ ਵੱਖ ਵੱਖ ਸਕੂਲਾਂ ਤੋਂ ਅਧਿਆਪਕਾਂ ਨੇ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਸ਼ਿਰਕਤ ਕੀਤੀ । ਉਥੇ ਹੀ ਇਸ ਦੌਰਾਨ ਭੁਪਿੰਦਰ ਸਿੰਘ ਬਲਾਕ ਸਿੱਖਿਆ ਅਧਿਕਾਰੀ, ਹਰਮਿੰਦਰ ਸਿੰਘ ਜੋਸਨ ਬੀ ਐੱਮ ਟੀ, ਰਾਜੂ ਜੈਨਪੁਰੀ ਬੀ ਐੱਮ ਟੀ , ਵਿਸ਼ੇਸ਼ ਤੌਰ ਤੇ ਪਹੁੰਚੇ ।

ਇਸ ਦੌਰਾਨ ਸਕੂਲ ਦੀਆਂ ਵੱਖ ਵੱਖ ਗਤੀਵਿਧੀਆਂ ਜਿਨ੍ਹਾਂ ਵਿਚ ਖੇਡਾਂ ਤੇ ਹੋਰ ਸਹਿ ਵਿੱਦਿਅਕ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਬਲਾਕ ਸਿੱਖਿਆ ਅਧਿਕਾਰੀ ਭੁਪਿੰਦਰ ਸਿੰਘ, ਵੀਨੂੰ ਸੇਖਡ਼ੀ ਸੈਂਟਰ ਹੈੱਡ ਟੀਚਰ , ਸਰਬਜੀਤ ਸਿੰਘ, ਸ਼ਮੀਮ ਭੱਟੀ,ਜਸਵਿੰਦਰ ਸਿੰਘ ਸ਼ਿਕਾਰਪੁਰ, ਹੈੱਡ ਟੀਚਰ ਗੁਲਜਿੰਦਰ ਕੌਰ,ਹੈੱਡ ਟੀਚਰ ਕੁਲਦੀਪ ਠਾਕੁਰ , ਸ਼ੰਗਾਰਾ ਸਿੰਘ ਏ ਐਸ ਆਈ , ਸਰਪੰਚ ਕਸ਼ਮੀਰ ਸਿੰਘ, ਪਰਸ਼ੋਤਮ ਸਿੰਘ ਸਾਬਕਾ ਸਰਪੰਚ ਆਦਿ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ 50 ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸ਼ਿੰਗਾਰਾ ਸਿੰਘ ਏਐਸਆਈ ਵੱਲੋਂ ਸਵੈਟਰ ਵੀ ਵੰਡੇ ਗਏ ।

ਸਮਾਗਮ ਦੌਰਾਨ ਭੁਪਿੰਦਰ ਸਿੰਘ ਬਲਾਕ ਸਿੱਖਿਆ ਅਧਿਕਾਰੀ ਵੱਲੋਂ ਪਿੰਡ ਦੇ ਸਾਂਝੇ ਸਹਿਯੋਗ ਨਾਲ ਤੇ ਅਧਿਆਪਕਾਂ ਦੀ ਮਿਹਨਤ ਦੇ ਚਲਦੇ ਸਕੂਲ ਦੀ ਬਦਲੀ ਨੁਹਾਰ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਤੇ ਸਾਬਕਾ ਸਰਪੰਚ ਪ੍ਰਸ਼ੋਤਮ ਸਿੰਘ ,ਮਲਕੀਤ ਸਿੰਘ ਮੰਗਾ, ਨਿਰਮਲ ਸਿੰਘ, ਮਹਿੰਗਾ ਸਿੰਘ, ਪ੍ਰਕਾਸ਼ ਸਿੰਘ, ਗੁਲਜਾਰ ਸਿੰਘ, ਹਰਜੀਤ ਸਿੰਘ , ਸਰਬਜੀਤ ਸਿੰਘ, ਸ਼ਮੀਮ ਭੱਟੀ, ਵੀਨੂੰ ਸੇਖਡ਼ੀ ਸੈਂਟਰ ਹੈੱਡ ਟੀਚਰ, ਜਸਵਿੰਦਰ ਸਿੰਘ ਸ਼ਿਕਾਰਪੁਰ, ਹੈੱਡ ਟੀਚਰ ਗੁਲਜਿੰਦਰ ਕੌਰ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਦਾਸ, ਕੁਲਵੰਤ ਕੌਰ, ਸੁਰਜੀਤ ਕੌਰ, ਰਮਨਦੀਪ ਕੌਰ ਆਦਿ ਐਸ ਐਮ ਸੀ ਦੇ ਸਮੂਹ ਮੈਂਬਰ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੀ ਐਸ ਪੀ ਰਜ਼ੇਸ਼ ਕੱਕੜ ਵੱਲੋਂ ਸੂਬੇ ਚ ਵੱਧ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਧਾਰਮਿਕ ਸਥਾਨਾਂ ਦੇ ਮੁਖੀਆਂ ਨਾਲ ਸਦਭਾਵਨਾ ਮੀਟਿੰਗ ਕੀਤੀ
Next articlePKL: Naveen Kumar stars in Dabang Delhi’s win