ਚੰਡੀਗੜ੍ਹ ਤੁਰੰਤ ਪੰਜਾਬ ਨੂੰ ਸੌਂਪਣ ਲਈ ਵਿਧਾਨ ਸਭਾ ’ਚ ਮਤਾ ਪੇਸ਼

ਚੰਡੀਗੜ੍ਹ, (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਕੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਸਦਨ ਨੇ ਕਈ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਵੱਲੋਂ ਸਦਨ ਵਿੱਚ ਪੇਸ਼ ਕੀਤੇ ਗਏ ਮਤੇ ਅਨੁਸਾਰ, ‘ਲੋਕਾਂ ਦੀ ਸਦਭਾਵਨਾ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਸਦਨ ਇੱਕ ਵਾਰ ਫਿਰ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਸੌਂਪਣ ਦਾ ਮਾਮਲਾ ਕੇਂਦਰ ਕੋਲ ਰੱਖਣ ਦਾ ਸਿਫ਼ਾਰਸ਼ ਕਰਦਾ ਹੈ।’

ਵਿਧਾਨ ਸਭਾ ਦਾ ਇਹ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਉਦੋਂ ਕੀਤਾ ਗਿਆ ਹੈ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਵੀ ਕੇਂਦਰੀ ਸੇਵਾ ਨਿਯਮ ਲਾਗੂ ਹੋਣਗੇ। ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਅਤੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਅਹੁਦੇ ਦੀ ਸਹੁੰ ਚੁੱਕੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleIndians top as Canada admits 108,000 new immigrants in 1st quarter
Next articleਮੋਦੀ ਨੇ ਪਰੀਕਸ਼ਾ ਪੇ ਚਰਚਾ ਦੌਰਾਨ ਕਿਹਾ: ਦੇਸ਼ ਦੇ ਹਰ ਵਰਗ ਨੇ ਸਿੱਖਿਆ ਨੀਤੀ ਦਾ ਦਿਲੋਂ ਸੁਆਗਤ ਕੀਤਾ