ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ 31 ਮਾਰਚ ਨੂੰ ਮਾਨਸਿਕ ਰੋਗਾਂ ਤੇ ਸੈਮੀਨਾਰ ਕਰਵਾਇਆ ਜਾਵੇਗਾ 

ਸੰਗਰੂਰ -ਲੋਕਾਂ ਦੀ ਸੋਚ ਨੂੰ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜ਼ੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨਾਲ ਸਾਂਝੀ ਕਰਦਿਆਂ ਤਰਕਸ਼ੀਲ ਆਗੂ ਸੀਤਾ ਰਾਮ ਬਾਲਦ ਕਲਾਂ ਤੇ ਗੁਰਦੀਪ ਸਿੰਘ ਲਹਿਰਾ ਨੇ ਦੱਸਿਆ ਕਿ ਮੀਟਿੰਗ ਵਿੱਚ 31 ਮਾਰਚ ਨੂੰ ਸਵੇਰੇ 10 ਵਜੇ ਸਥਾਨਕ ਈਟਿੰਗ ਮਾਲ ਬਰਨਾਲਾ ਕੈਂਚੀਆਂ ਵਿਖੇ ਮਾਨਸਿਕ ਰੋਗ ਕੀ, ਕਾਰਨ ਤੇ ਉਪਾਅ ਵਿਸ਼ੇ ਤੇ  ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ।ਇਸ ਤੇ ਮੁਖ ਚਰਚਾ ਮਾਨਸਿਕ ਰੋਗ ਮਾਹਿਰ ਡਾਕਟਰ ਪਾਵੇਲ ਸਿੰਘ ਜਟਾਣਾ ਤੇ ਮਨੋਵਿਗਿਆਨੀ ਡਾਕਟਰ ਸ਼ਿਲਪਾ ਸੁਨਾਮ ਕਰਨਗੇ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਲੈਕਚਰਾਰ ਕ੍ਰਿਸ਼ਨ ਸਿੰਘ, ਸਵਰਨਜੀਤ ਸਿੰਘ,ਪਰਮਿੰਦਰ ਸਿੰਘ ਮਹਿਲਾਂ, ਲੈਕਚਰਾਰ ਜਸਦੇਵ ਸਿੰਘ, ਪ੍ਰਗਟ ਸਿੰਘ ਬਾਲੀਆਂ, ਮਾਸਟਰ ਕਰਤਾਰ ਸਿੰਘ, ਮਾਸਟਰ ਗੁਰਜੰਟ ਸਿੰਘ, ਸੁਖਦੇਵ ਸਿੰਘ ਕਿਸ਼ਨਗੜ੍ਹ ,ਪ੍ਰਲਾਦ ਸਿੰਘ ਨੇ ਸ਼ਮੂਲੀਅਤ ਕੀਤੀ
ਮਾਸਟਰ ਪਰਮਵੇਦ
ਜੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਜ਼ਿੰਦੀਨਾਮਾ’ ਲੋਕ ਅਰਪਣ 24 ਮਾਰਚ ਨੂੰ
Next articleਵਿੱਤ ਮੰਤਰੀ ਐਡਵੋਕੇਟ ਚੀਮਾ ਦਾ ਸਟੇਡੀਅਮ ਨੂੰ ਗਰਾਂਟ ਜਾਰੀ ਕਰਨ ਲਈ ਧੰਨਵਾਦ ਕੀਤਾ