ਕੈਰੀਅਰ ਕੌਂਸਲਿੰਗ ਸੈਲ ਵੱਲੋਂ ਮਿੱਠੜਾ ਕਾਲਜ ਵਿਖੇ  ਸੈਮੀਨਾਰ ਕਰਵਾਇਆ ਗਿਆ

ਕਪੂਰਥਲਾ,  (ਕੌੜਾ)– ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਕਪੂਰਥਲਾ ਦੇ ਕੈਰੀਅਰ ਕੌਂਸਲਿੰਗ ਸੈਲ ਵੱਲੋਂ ਕਾਲਜ ਵਿਖੇ ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਇੱਕ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਰੁਜ਼ਗਾਰ ਅਫਸਰ ਡਾ.ਵਰੁਣ ਜੋਸ਼ੀ ਨੇ ਸਿਰਕਤ ਕੀਤੀ। ਇਸ ਮੌਕੇ ਕਾਲਜ ਦੇ ਪ੍ਰੋਫੈਸਰ ਡਾ. ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਕਰੀਅਰ ਕੌਂਸਲਿੰਗ ਸੈਮੀਨਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
ਇਸ ਦੌਰਾਨ ਮੁੱਖ ਮਹਿਮਾਨ ਡਾ. ਵਰੁਣ ਜੋਸ਼ੀ ਨੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਵੱਖ ਵੱਖ ਪੱਖਾਂ ਬਾਰੇ  ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਹੁਨਰ ਸਿਖਲਾਈ ਕੈਂਪਾਂ ਬਾਰੇ ਅਤੇ ਜ਼ਿਲ੍ਹਾ ਰੁਜ਼ਗਾਰ ਦਫਤਰ ਵੱਲੋਂ ਮੁਹਈਆ ਕਰਵਾਈਆ ਜਾਣ ਵਾਲੀਆਂ ਮੁਫਤ ਸੁਵਿਧਾਵਾਂ ਜਿਵੇਂ ਕਿ ਇੰਟਰਨੈਟ, ਲਾਇਬਰੇਰੀ ਅਤੇ ਵਿਸ਼ੇਸ਼ ਰੁਜ਼ਗਾਰ ਸਬੰਧੀ ਬਣਾਏ ਗਏ ਪੋਰਟਲ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਸਰਕਾਰੀ ਨੌਕਰੀਆਂ, ਪ੍ਰਾਈਵੇਟ ਖੇਤਰ ਵਿੱਚ ਰੁਜ਼ਗਾਰ ਅਤੇ ਸਵੈ- ਰੁਜ਼ਗਾਰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਉਤਸਾਹਿਤ ਕੀਤਾ ।ਇਸ ਮੌਕੇ ਉਹਨਾਂ ਵੱਲੋਂ ਕਾਲਜ ਦੇ ਸਮੂਹ ਵਿਦਿਆਰਥੀਆਂ ਦੀ ਰੁਜ਼ਗਾਰ ਸਕੀਮ ਅਧੀਨ ਰਜਿਸਟਰੇਸ਼ਨ ਵੀ ਕਰਵਾਈ ਗਈ। ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਰਜਿਸਟਰਡ ਵਿਦਿਆਰਥੀ ਸਮੇਂ ਸਮੇਂ ਤੇ ਰੁਜ਼ਗਾਰ ਵਿਭਾਗ ਵੱਲੋਂ ਚਲਾਏ ਜਾਣ ਵਾਲੇ ਸਵੈ ਰੁਜ਼ਗਾਰ ਸਿਖਲਾਈ ਕੈਂਪਾਂ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਸਿਖਲਾਈ ਪੂਰਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਵੈ- ਰੁਜ਼ਗਾਰ ਲਈ ਲੋਨ ਦੇ ਰੂਪ ਵਿੱਚ ਵਿਤੀ ਸਹਾਇਤਾ ਵੀ ਮੁਹਈਆ ਕਰਵਾਈ ਜਾਂਦੀ ਹੈ। ਇਸ ਵਿਸ਼ੇਸ਼ ਕੈਂਪ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿੜਾ ਵੱਲੋਂ ਆਏ ਹੋਏ ਖਾਸ ਮਹਿਮਾਨ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਰੁਜ਼ਗਾਰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਉਚਿਤ ਉਪਯੋਗ ਕਰਕੇ ਆਪਣੇ ਭਵਿੱਖ ਨੂੰ ਉਜਵਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleTrump calls on Alabama lawmakers to protect IVF treatment after court ruling
Next articleS.Korea voices concerns over N.Korea-Russia military cooperation