ਮਿੱਠੜਾ ਕਾਲਜ ਵਿੱਚ ਸੱਤ ਰੋਜ਼ਾ ਐੱਨ ਐੱਸ ਐੱਸ ਕੈਂਪ ਲਗਾਇਆ ਗਿਆ

ਕਪੂਰਥਲਾ (ਕੌੜਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ 8 ਜਨਵਰੀ ਤੋਂ 14 ਜਨਵਰੀ ਤਕ 7 ਰੋਜ਼ਾ ਐੱਨ ਐੱਸ ਐੱਸ ਕੈਂਪ ਲਗਾਇਆ ਗਿਆ। ਕੈਂਪ ਦੀ ਆਰੰਭਤਾ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ ਇਸ ਕੈਂਪ ਨੂੰ ਲਗਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੋਰੋਨਾ ਮਹਾਂਮਾਰੀ ਅਤੇ ਇਸ ਦੇ ਨਵੇਂ ਵੇਰੀਐਂਟ ਓਮਨੀ ਕ੍ਰੌਨ ਬਾਰੇ ਜਾਣਕਾਰੀ ਦੇਣਾ ਅਤੇ ਇਸ ਤੋਂ ਬਚਾਅ ਲਈ ਚੁੱਕੇ ਜਾ ਸਕਣ ਵਾਲੇ ਜ਼ਰੂਰੀ ਕਦਮਾਂ ਤੋਂ ਜਾਣੂ ਕਰਵਾਉਣਾ ਸੀ। ਕੋਰੋਨਾ ਨਿਯਮਾਂ ਦਾ ਪਾਲਣ ਕਰਦੇ ਹੋਏ ਇਹ ਕੈਂਪ ਆਨਲਾਈਨ ਅਤੇ ਆਫਲਾਈਨ ਦੋਨੋਂ ਮਾਧਿਅਮਾਂ ਰਾਹੀਂ ਲੰਘਾਇਆ ਗਿਆ। ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਬਹੁਤ ਸਾਰੇ ਮੁਕਾਬਲਿਆਂ ਵਿੱਚ ਭਾਗ ਲਿਆ। ਕੈਂਪ ਵਿੱਚ ਭਾਗ ਲੈਂਦੇ ਸਮੇਂ ਵਿਦਿਆਰਥੀਆਂ ਨੇ ਸਾਰੇ ਕੋਰੋਨਾ ਨਿਯਮਾਂ ਦੀ ਪਾਲਣਾ ਕੀਤੀ ।

ਇਸ ਕੈਂਪ ਦੇ ਕੋਆਰਡੀਨੇਟਰ ਡਾ ਜਗਸੀਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਲੇਖ ਮੁਕਾਬਲੇ ਪੋਸਟਰ ਮੇਕਿੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਆਦਿ ਕਰਵਾਏ ਗਏ। ਕੈਂਪ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਵੱਖ ਵੱਖ ਡਾਕਟਰਾਂ ਦੇ ਆਨਲਾਈਨ ਅਤੇ ਆਫਲਾਈਨ ਲੈਕਚਰ ਵੀ ਕਰਵਾਏ ਗਏ। ਜਿਸ ਵਿੱਚ ਡਾ ਨਵਰੋਜ ਸਿੰਘ ਮੱਲ੍ਹੀ, ਡਾ ਰਮਨਜੀਤ ਕੌਰ ਸਰਕਾਰੀ ਹਸਪਤਾਲ ਟਿੱਬਾ ਨੇ ਵਿਦਿਆਰਥੀਆਂ ਨੂੰ ਕੋਰੋਨਾ ਮਹਾਂਮਾਰੀ ਦੇ ਲੱਛਣਾਂ ਅਤੇ ਸਾਵਧਾਨੀਆਂ ਤੋਂ ਜਾਣੂ ਕਰਵਾਇਆ ਡਾ ਮੋਹਨਜੀਤ ਸਿੰਘ ਐੱਸ ਐੱਮ ਓ ਟਿੱਬਾ ਨੇ ਵਿਦਿਆਰਥੀਆਂ ਨੂੰ ਓਮੀਕਰੋਨ ਦੇ ਲੱਛਣਾਂ ਤੇ ਪ੍ਰਭਾਵਾਂ ਬਾਰੇ ਦੱਸਿਆ। ਉਨ੍ਹਾਂ ਨੇ ਸਾਰਿਆਂ ਨੂੰ ਟੀਕਾਕਰਨ ਦਾ ਮਹੱਤਵ ਦੱਸਦੇ ਹੋਏ ਸਭ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਓ ਲਈ ਬਣੇ ਟੀਕੇ ਲਗਵਾਉਣ ਲਈ ਵੀ ਪ੍ਰੇਰਨਾ ਦਿੱਤੀ। ਕੈਂਪ ਦੇ ਸੱਤ ਦੇ ਸੱਤ ਦਿਨ ਵਿਦਿਆਰਥੀਆਂ ਨੇ ਕਰੋਨਾ ਦੇ ਨਵੇਂ ਵੇਰੀਐਂਟ ਓਮਨੀ ਕ੍ਰੌਨ ਸੰਬੰਧੀ ਜਾਣਕਾਰੀ ਆਸਪਾਸ ਦੇ ਲੋਕਾਂ ਨੂੰ ਵੀ ਦਿੱਤੀ। ਕੈਂਪ ਦੇ ਅੰਤ ਵਿਚ ਡਾ ਦਲਜੀਤ ਸਿੰਘ ਖਹਿਰਾ ਨੇ ਸਾਰੇ ਗੈਸਟ ਬੁਲਾਰਿਆਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਕੈਂਪ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਲੰਟੀਅਰ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਅਜਿਹੇ ਹੋਰ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵੋਟਰ ਸਾਥੀਓ
Next articleਚੋਣ ਡਿਊਟੀਆਂ ਸੰਬੰਧੀ ਸਾਂਝਾ ਅਧਿਆਪਕ ਫ਼ਰੰਟ ਕੱਲ੍ਹ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲੇਗਾ