ਲੋਕ ਕਲਾ ਮੰਚ ਦੇ ਕਲਾਕਾਰ ਸੁਰਿੰਦਰ ਸ਼ਰਮਾ ਜੀ ਅਤੇ ਓਹਨਾਂ ਦੀ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਨਪੁਰ ਵਿਖੇ ਨਸ਼ਿਆਂ ਵਿਰੋਧੀ ਇੱਕ ਸ਼ਾਨਦਾਰ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਇਹ ਨਾਟਕ ਏਨਾ ਵਧੀਆ ਪੇਸ਼ ਕੀਤਾ ਗਿਆ ਕਿ ਸਭ ਦੇ ਦਿਲਾਂ ਤੱਕ ਪਹੁੰਚ ਗਿਆ। ਇਸ ਸਮੇਂ ਵਿਸ਼ੇਸ਼ ਤੌਰ ਤੇ ਪਹੁੰਚੇ ਸਕੂਲ ਦੇ ਚੇਅਰਮੈਨ ਸ. ਜਗਰੂਪ ਸਿੰਘ ਜੀ ਨੇ ਬੱਚਿਆਂ ਨੂੰ ਅਜਿਹੇ ਸਮਾਜ ਨੂੰ ਸੇਧ ਦੇਣ ਵਾਲੇ ਨਾਟਕਾਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਤੋਂ ਬਚਣ ਲਈ ਲਈ ਬੱਚਿਆਂ ਨੂੰ ਭਾਸ਼ਣ ਦਿੱਤਾ। ਸਕੂਲ ਦੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਜੀ ਨੇ ਵੀ ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਅਤੇ ਓਹਨਾਂ ਨੇ ਵਿਸ਼ੇਸ਼ ਤੌਰ ਤੇ ਸੁਰਿੰਦਰ ਸ਼ਰਮਾ ਜੀ ਅਤੇ ਓਹਨਾਂ ਦੀ ਟੀਮ ਦਾ ਧੰਨਵਾਦ ਕੀਤਾ । ਓਹਨਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਅਜਿਹੇ ਸਹੀ ਰਸਤਾ ਦਿਖਾਉਣ ਵਾਲੇ ਨਾਟਕਾਂ ਨੂੰ ਪੇਸ਼ ਕਰਨ ਦੀ ਅੱਜ ਦੇ ਸਮੇਂ ਦੀ ਵੱਡੀ ਜਰੂਰਤ ਹੈ।ਇਸ ਮੌਕੇ ਤੇ ਸ. ਇਕਬਾਲ ਸਿੰਘ ਲੈਕਚਰਾਰ ਕਮਰਸ ਨੇ ਵੀ ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ। ਨਾਟਕ ਟੀਮ ਦੀ ਮੁਲਾਕਾਤ ਕਰਵਾਉਂਦੇ ਹੋਏ ਸੁਰਿੰਦਰ ਸ਼ਰਮਾ ਜੀ ਨੇ ਕਿਹਾ ਕਿ ਓਹ ਸਮਾਜ ਲਈ ਆਪਣੇ ਤਨ ਅਤੇ ਮਨ ਨਾਲ ਆਉਣ ਵਾਲੇ ਸਮੇਂ ਵਿੱਚ ਸਮਾਜ ਸੁਧਾਰਕ ਨਾਟਕਾਂ ਦੀ ਪੇਸ਼ਕਾਰੀ ਕਰਦੇ ਰਹਿਣਗੇ। ਬੱਚਿਆਂ ਨੇ ਇਸ ਨਾਟਕ ਨੂੰ ਬੜੇ ਹੀ ਧਿਆਨ ਨਾਲ ਸੁਣਿਆ ਅਤੇ ਦੇਖਿਆ। ਇਸ ਸਮੇਂ ਸ. ਧਰਮਿੰਦਰ ਸਿੰਘ ਕੰਪਿਊਟਰ ਫੈਕਲਟੀ ਨੇ ਮੀਡੀਆ ਕਵਰੇਜ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly