ਮੁਲਾਂਕਣ ਫਾਰਮੂਲੇ ਤੋਂ ਅਸੰਤੁਸ਼ਟ ਪਾੜ੍ਹਿਆਂ ਲਈ ਅਗਸਤ ਵਿੱਚ ਹੋਵੇਗੀ ਵਿਸ਼ੇਸ਼ ਪ੍ਰੀਖਿਆ

ਨਵੀਂ ਦਿੱਲੀ (ਸਮਾਜ ਵੀਕਲੀ):ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ੰਕ ਨੇ ਭਰੋਸਾ ਦਿਵਾਇਆ ਹੈ ਕਿ ਜਿਹੜੇ ਵਿਦਿਆਰਥੀ ਪ੍ਰੀਖਿਆਵਾਂ ਦੇ ਮੌਜੂਦਾ ਮੁਲਾਂਕਣ ਫਾਰਮੂਲੇ ਤੋਂ ਸੰਤੁਸ਼ਟ ਨਹੀਂ ਹਨ, ਅਜਿਹੇ ਵਿਦਿਆਰਥੀਆਂ ਲਈ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਅਗਸਤ ਮਹੀਨੇ ਵਿੱਚ ਵਿਸ਼ੇਸ਼ ਬੋਰਡ ਪ੍ਰੀਖਿਆ ਲਈ ਜਾਵੇਗੀ। ਜ਼ਿਕਰਯੋਗ ਹੈ ਕਿ ਕੋਵਿਡ ਮਹਾਮਾਰੀ ਕਾਰਨ ਦੇਸ਼ ਵਿੱਚ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸੋਸ਼ਲ ਮੀਡੀਆ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਪਾੜ੍ਹਿਆਂ ਨਾਲ ਬੇਇਨਸਾਫੀ ਨਾ ਹੋਣ ਅਤੇ ਨਿਰਪੱਖ ਨਤੀਜਿਆਂ ਦਾ ਭਰੋਸਾ ਦਿੱਤਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਧਿਆਪਕ ਦਲ ਪੰਜਾਬ (ਜਵੰਧਾ) ਦਾ ਵਫਦ ਸਿਕੰਦਰ ਸਿੰਘ ਮਲੂਕਾ ਨੂੰ ਮਿਲਆ
Next articleਕੋਟਕਪੂਰਾ ਪੁਲੀਸ ਫਾਇਰਿੰਗ: ਕਾਨੂੰਨੀ ਮਾਹਿਰ ਵਿਜੇ ਸਿੰਗਲਾ ਵੱਲੋਂ ਅਸਤੀਫਾ