ਕਪੂਰਥਲਾ (ਸਮਾਜ ਵੀਕਲੀ) ( ਕੌੜਾ) – ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂ ਢੀਂਗਾ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਕਾਲਜ ਦੇ ਹੀ ਲੈਕਚਰਾਰ ਇੰਜੀਨੀਅਰ ਰਮਨਦੀਪ ਕੌਰ ਦੁਆਰਾ ਦਿੱਤਾ ਗਿਆ ।ਇਸ ਮੌਕੇ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥਣਾਂ ਨੂੰ ਗੁਰੂ ਜੀ ਦੇ ਜੀਵਨ ਬਾਰੇ ਦੱਸਦਿਆਂ ਉਨ੍ਹਾਂ ਦੇ ਮਹਾਨ ਬਲੀਦਾਨ ਸਬੰਧੀ ਵੀ ਜਾਣਕਾਰੀ ਦਿੱਤੀ ।
ਉਨ੍ਹਾਂ ਦੱਸਿਆ ਗੁਰੂ ਅਰਜਨ ਦੇਵ ਜੀ ਦੀ ਸ਼ਖ਼ਸੀਅਤ ਅਨੂਠੀ ਸੀ ਤੇ ਜਿਥੇ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ। ਉਸ ਦੇ ਨਾਲ ਹੀ ਆਪ ਵੀ ਆਕਾਰ ਪੱਖੋਂ ਸਭ ਤੋਂ ਵਧੇਰੇ ਬਾਣੀ ਰਚ ਕੇ ਗੁਰੂ ਗ੍ਰੰਥ ਸਾਹਿਬ ਵਿੱਚ ਸੁਸ਼ੋਭਿਤ ਕੀਤੀ। ਪ੍ਰੋਫ਼ੈਸਰ ਰਮਨਦੀਪ ਕੌਰ ਨੇ ਗੁਰੂ ਅਰਜਨ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖੀਆਂ ਦੁਆਰਾ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਚੰਗੇ ਗੁਣਾਂ ਨੂੰ ਧਾਰਨ ਕਰਨ ਅਤੇ ਜੀਵਨ ਮੁੱਲਾਂ ਨੂੰ ਉੱਚਾ ਚੁੱਕਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਅਜਿਹੇ ਜਾਣਕਾਰੀ ਭਰਪੂਰ ਲੈਕਚਰ ਵਿਦਿਆਰਥੀ ਜੀਵਨ ਲਈ ਬਹੁਤ ਹੀ ਵੱਡਮੁੱਲੇ ਹੁੰਦੇ ਹਨ। ਜਿੱਥੇ ਸਾਨੂੰ ਸਾਡੇ ਇਤਿਹਾਸ ਨਾਲ ਜੋੜਦੇ ਹਨ। ਉੱਥੇ ਚੰਗੇ ਗੁਣਾਂ ਨੂੰ ਧਾਰਨ ਕਰਨ ਲਈ ਵੀ ਪ੍ਰੇਰਿਤ ਕਰਦੇ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਮੌਜੂਦ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly