ਕਪੂਰਥਲਾ, (ਕੌੜਾ )- ਐਸ.ਡੀ.ਕਾਲਜ ਫਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ “ਏਕ ਭਾਰਤ ਸ੍ਰੇਸ਼ਟ ਭਾਰਤ”ਅਤੇ “ਪੰਜਾਬੀ ਭਾਸ਼ਾ ਮੰਚ”ਵੱਲੋਂ “ਬੇਟੀ ਬਚਾਓ ਬੇਟੀ ਪੜ੍ਹਾਓ”ਪ੍ਰੋਗਰਾਮ ਅਧੀਨ ਇੱਕ ਲੈਕਚਰ ਕਰਵਾਇਆ ਗਿਆ । ਇਸ ਦੌਰਾਨ ਲਕਸ਼ਮੀ ਨਾਗਪਾਲ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿਨਾਂ ਦਾ ਪ੍ਰਿੰਸੀਪਲ ਡਾ. ਸ਼ੁਕਲਾ ਅਤੇ ਸਟਾਫ਼ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਸਮਾਗਮ ਨੂੰ ਸੰਬੋਧਨ ਕਰਦਿਆਂ ਲਕਸ਼ਮੀ ਨਾਗਪਾਲ ਨੇ ‘ਬੇਟੀ ਬਚਾਓ ਬੇਟੀ ਪੜਾਓ’ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ । ਉਨ੍ਹਾਂ ਕਿਹਾ ਕਿ ਜਿੱਥੇ ਅੱਜ ਭਾਰਤ ਚੰਦ ‘ਤੇ ਵੀ ਪਹੁੰਚ ਗਿਆ ਹੈ, ਉੱਥੇ ਭਾਰਤ ਦੀ ਬੇਟੀ ਅੱਜ ਵੀ ਘਰ ਤੋਂ ਬਾਹਰ ਨਿਕਲਣ ਤੋਂ ਕਤਰਾਉਂਦੀ ਹੈ। ਉਨ੍ਹਾਂ ਬੇਟੀਆਂ ਨੂੰ ਉਤਸ਼ਾਹਿਤ ਕਰਦਿਆਂ ਘਰ ਦੀ ਚਾਰ ਦੀਵਾਰੀ ‘ਚੋਂ ਨਿਕਲ ਕੇ ਆਪਣੇ ਅਧਿਕਾਰਾਂ ਨੂੰ ਪਛਾਣਦਿਆਂ ਹੋਇਆਂ ਦੇਸ਼ ਦੀ ਤਰੱਕੀ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly