26 ਦਸੰਬਰ ਨੂੰ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ
ਗੁਰਜੀਤ ਸਿੰਘ ਹੈਰੀ ਢਿੱਲੋਂ, ਪ੍ਰੋ. ਹਰਪ੍ਰੀਤ ਸਿੰਘ ਅਤੇ ਹਰਸੰਗੀਤ ਸਿੰਘ ਸਭਾ ਵਿੱਚ ਨਵੇਂ ਮੈਂਬਰਾਂ ਵਜੋਂ ਸ਼ਾਮਿਲ ਹੋਏ
(ਸਮਾਜ ਵੀਕਲੀ): ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੇ ਚੇਅਰਮੈਨ ਪ੍ਰੋ.ਬੀਰ ਇੰਦਰ ਸਰਾਂ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਦੀ ਯੋਗ ਅਗਵਾਈ ਹੇਠ ਅਤੇ ਸੀਨੀਅਰ ਮੈਂਬਰ ਡਾ. ਬਲਵਿੰਦਰ ਗਰਾਈਂ ਦੀ ਪ੍ਰਧਾਨਗੀ ਵਿੱਚ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਸਭਾ ਵੱਲੋਂ ਮਿਤੀ 26 ਦਸੰਬਰ 2022 (ਸੋਮਵਾਰ) ਨੂੰ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਬਾਰੇ ਵਿਚਾਰ ਚਰਚਾ ਕੀਤੀ ਗਈ।
ਜਨਰਲ ਸਕੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਭਾ ਵੱਲੋਂ ਇਹ ਪਹਿਲਾ ਖ਼ੂਨਦਾਨ ਕੈਂਪ ‘ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ’ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਸਭਾ ਨੇ ਇਹ ਫ਼ੈਸਲਾ ਵੀ ਕੀਤਾ ਕਿ ਇਸ ਕੈਂਪ ਵਿੱਚ ਹਰੇਕ ਖ਼ੂਨਦਾਨੀ ਨੂੰ ਸਰਟੀਫ਼ਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ। ਸਭਾ ਵਿੱਚ ਤਿੰਨ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਚੇਅਰਮੈਨ ਸਾਬ, ਪ੍ਰਧਾਨ ਸਾਬ ਅਤੇ ਸਮੂਹ ਅਹੁਦੇਦਾਰਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ।
ਇਸ ਮੌਕੇ ਸਭਾ ਨੇ ਸਹਿਮਤੀ ਪ੍ਰਗਟਾਉਂਦੇ ਹੋਏ ਸ. ਗੁਰਜੀਤ ਸਿੰਘ ਹੈਰੀ ਢਿੱਲੋਂ, ਪ੍ਰੋ. ਹਰਪ੍ਰੀਤ ਸਿੰਘ ਅਤੇ ਸ. ਹਰਸੰਗੀਤ ਸਿੰਘ ਨੂੰ ਸਭਾ ਵਿੱਚ ਨਵੇਂ ਮੈਂਬਰਾਂ ਵਜੋਂ ‘ਜੀ ਆਇਆਂ’ ਕਹਿੰਦੇ ਹੋਏ ਸ਼ਾਮਿਲ ਕੀਤਾ ਗਿਆ। ਇਸ ਦੇ ਨਾਲ ਹੀ ਸਭਾ ਦੀ 5 ਮੈਂਬਰੀ ਕਮੇਟੀ ਦਾ ਵੀ ਪੁਨਰਗਠਨ ਕੀਤਾ ਗਿਆ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਵਿੱਚੋਂ ਸੀਨੀਅਰ ਮੀਤ ਪ੍ਰਧਾਨ ਸਰਬਰਿੰਦਰ ਸਿੰਘ ਬੇਦੀ ਤੇ ਸਕੱਤਰ ਰਾਜ ਗਿੱਲ ਭਾਣਾ ਨੇ ਵੀ ਸ਼ਿਰਕਤ ਕੀਤੀ।