ਤੇਜ਼ ਰਫਤਾਰ ਕਾਰ ਨੇ ਅੱਗੇ ਜਾ ਰਹੇ ਟਰੱਕ ਨੂੰ ਟੱਕਰ ਮਾਰ ਦਿੱਤੀ, 7 ਦੀ ਮੌਤ, 1 ਜ਼ਖਮੀ

ਅਹਿਮਦਾਬਾਦ — ਗੁਜਰਾਤ ਦੇ ਸਾਬਰਕਾਂਠਾ ਜ਼ਿਲੇ ਦੇ ਹਿੰਮਤ ਨਗਰ ‘ਚ ਅੱਜ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਜਿੱਥੇ ਤੇਜ਼ ਰਫਤਾਰ ਕਾਰ ਨੇ ਅੱਗੇ ਜਾ ਰਹੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਾਰ ‘ਚ ਸਵਾਰ 7 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਸ ਨੇ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਾਰ ਚਾਲਕ ਨੂੰ ਨੀਂਦ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ। ਫਿਲਹਾਲ ਪੁਲਿਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਕਾਰ ‘ਚ ਕੁੱਲ 8 ਲੋਕ ਸਵਾਰ ਸਨ ਅਤੇ ਉਹ ਸ਼ਾਮਲਾਜੀ ਤੋਂ ਅਹਿਮਦਾਬਾਦ ਜਾ ਰਹੇ ਸਨ। ਪੁਲਸ ਨੇ ਜ਼ਖਮੀਆਂ ਅਤੇ ਮ੍ਰਿਤਕਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਹ ਹਾਦਸਾ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ। ਪੁਲੀਸ ਅਨੁਸਾਰ ਇਸ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਰਫਤਾਰ 120 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋਵੇਗੀ। ਹਾਦਸੇ ਦੌਰਾਨ ਕਾਰ ਦਾ ਅਗਲਾ ਹਿੱਸਾ ਪਿੱਛੇ ਤੋਂ ਟਰੱਕ ਵਿੱਚ ਜਾ ਵੜਿਆ। ਪੁਲਿਸ ਨੇ ਬੜੀ ਮੁਸ਼ੱਕਤ ਨਾਲ ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲੀਸ ਅਨੁਸਾਰ ਟਰੱਕ ਡਰਾਈਵਰ ਨੇ ਖ਼ੁਦ ਪੁਲੀਸ ਨੂੰ ਘਟਨਾ ਦੀ ਸੂਚਨਾ ਦਿੱਤੀ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਬਰਸੀਮ ਬੀ ਐਲ 10 ਹਾੜੂ ਵਧੇਰੇ ਲਾਹੇਵੰਦ ਕਿਸਮ : ਬਰਾੜ
Next articleਚੀਨ ਦੇ ਨਾਲ ਕੁਝ ਪਹਿਲੂਆਂ ‘ਤੇ ਚੁਣੌਤੀਆਂ ਅਜੇ ਵੀ ਬਰਕਰਾਰ ਹਨ’, ਅਮਰੀਕਾ ਦੇ ਗੁਆਂਢੀ ਦੇਸ਼ ਨਾਲ ਸਬੰਧਾਂ ‘ਤੇ ਐੱਸ. ਜੈਸ਼ੰਕਰ