ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਤਪੁਰ ਦੀ ਬਾਰ੍ਹਵੀਂ ਸ਼੍ਰੇਣੀ ਦੀ ਕਮਰਸ ਦੀ ਵਿਦਿਆਰਥਣ ਸੇਜਲਪ੍ਰੀਤ ਕੌਰ ਪੁੱਤਰੀ ਬਿਕਰਮਜੀਤ ਸਿੰਘ/ਜਸਵੀਰ ਕੌਰ ਨੇ 487/500 ਨੰਬਰ ਪ੍ਰਾਪਤ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਲਿਸਟ ਵਿੱਚ 13ਵਾਂ ਸਥਾਨ ਬਣਾ ਕੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪਿ੍ੰਸੀਪਲ ਹਰਜੀਤ ਸਿੰਘ ਨੇ ਵਿਦਿਆਰਥਣ ਦੇ ਘਰ ਜਾ ਕੇ ਵਿਦਿਆਰਥਣ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਹਰਜੀਤ ਸਿੰਘ ਨੇ ਕਮਰਸ ਫੈਕਿਲਟੀ ਅਧਿਆਪਕ ਸ੍ਰੀਮਤੀ ਬੇਵੀ ਅਤੇ ਸ਼੍ਰੀਮਤੀ ਸੁਮਨ ਪਾਹਵਾ ਦੇ ਨਾਲ ਨਾਲ ਸਮੂਹ ਸਟਾਫ ਨੂੰ ਸਕੂਲ ਦੀ ਵਿਦਿਆਰਥਣ ਦੀ ਇਸ ਉਪਲੱਬਧੀ ਲਈ ਵਧਾਈ ਦਿੱਤੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly