ਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਅਣਪਛਾਤਿਆਂ ਨੇ ਗੋਲੀ ਮਾਰ ਕੇ ਹੱਤਿਆ ਕੀਤੀ

ਨਿਊਯਾਰਕ (ਸਮਾਜ ਵੀਕਲੀ) : ਅਮਰੀਕਾ ਦੇ ਫਿਲਾਡੇਲਫੀਆ ਵਿੱਚ 21 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕੇਰਲ ਦੇ ਕੋਲਮ ਜ਼ਿਲ੍ਹੇ ਦੇ ਰਹਿਣ ਵਾਲੇ ਜੂਡ ਚਾਕੋ ਨੂੰ ਐਤਵਾਰ (ਸਥਾਨਕ ਸਮੇਂ ਅਨੁਸਾਰ) ਕੰਮ ਤੋਂ ਵਾਪਸ ਆਉਂਦੇ ਸਮੇਂ ਗੋਲੀ ਮਾਰ ਦਿੱਤੀ ਗਈ। ਉਸ ਦੇ ਮਾਤਾ-ਪਿਤਾ 30 ਸਾਲ ਪਹਿਲਾਂ ਅਮਰੀਕਾ ਗਏ ਸਨ। ਪੁਲੀਸ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਚਾਕੋ, ਵਿਦਿਆਰਥੀ ਸੀ ਤੇ ਪਾਰਟ-ਟਾਈਮ ਵੀ ਕੰਮ ਕਰਦਾ ਸੀ। ਉਸ ਨੂੰ ਲੁੱਟਣ ਦੀ ਕੋਸ਼ਿਸ਼ ਦੌਰਾਨ ਦੋ ਵਿਅਕਤੀਆਂ ਨੇ ਹਮਲਾ ਕੀਤਾ ਸੀ। ਉਸ ਦਾ ਅੰਤਿਮ ਸੰਸਕਾਰ ਸ਼ਨਿਚਰਵਾਰ ਨੂੰ ਫਿਲਾਡੇਲਫੀਆ ਦੇ ਮਲੰਕਾਰਾ ਕੈਥੋਲਿਕ ਚਰਚ ‘ਚ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸਾਲ ਅਪਰੈਲ ਵਿੱਚ ਆਂਧਰਾ ਪ੍ਰਦੇਸ਼ ਦੇ 24 ਸਾਲਾ ਵਿਦਿਆਰਥੀ ਸਈਸ਼ ਵੀਰਾ ਨੂੰ ਓਹੀਓ ਵਿੱਚ ਪੈਟਰੋਲ ਪੰਪ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਆਬਕਾਰੀ ਨੀਤੀ: ਹਾਈ ਕੋਰਟ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ
Next articleਦੇਸ਼ ਦੀ ਵਿਕਾਸ ਰਫ਼ਤਾਰ ਬਰਕਰਾਰ ਰਹਿਣ ਤੇ ਮਹਿੰਗਾਈ ਘਟਣ ਦੀ ਸੰਭਾਵਨਾ: ਆਰਬੀਆਈ ਸਾਲਾਨਾ ਰਿਪੋਰਟ