ਕਪੂਰਥਲਾ , (ਕੌੜਾ)-2022ਅੰਦਰ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਦਿਆਰਥੀਆਂ ਨੂੰ ਵੋਟ ਪਾਉਣ ਵਾਸਤੇ ਜਾਗਰੂਕ ਅਤੇ ਉਤਸ਼ਾਹਿਤ ਕਰਨ ਦੇ ਮਕਸਦ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਮਿੱਠੜਾ ਕਾਲਜ ਵਿਖੇ ਕਾਲਜ ਦੇ ਐੱਨ. ਐੱਸ. ਐੱਸ ਵਿਭਾਗ ਦੇ ਮੁਖੀ ਡਾ. ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਵੋਟ ਪਾਉਣ ਸਬੰਧੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਕਾਲਜ ਦੇ 140 ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਡਾ. ਜਗਸੀਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਇਹ ਦੱਸਣ ਦਾ ਯਤਨ ਕੀਤਾ ਗਿਆ ਕਿ ਕਿਵੇਂ ਅਸੀਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਦਿਆਂ ਹੋਇਆਂ ਸਮਾਜ ਦੀ ਭਲਾਈ ਦੇ ਅੰਦਰ ਰੋਲ ਅਦਾ ਕਰ ਸਕਦੇ ਹਾਂ ਅਤੇ ਚੰਗੇ ਲੀਡਰਾਂ ਨੂੰ ਚੁਣ ਕੇ ਦੇਸ਼ ਦੀ ਤਰੱਕੀ ਅੰਦਰ ਆਪਣਾ ਬਣਦਾ ਯੋਗਦਾਨ ਪਾ ਸਕਦੇ ਹਾਂ।
ਇਸ ਮੌਕੇ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਦੁਆਰਾ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਪ੍ਰੇਰਤ ਵਾਸਤੇ ਚਲਾਈ ਜਾ ਰਹੀ ਸਵੀਪ ਮੁਹਿੰਮ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ। ਇਸਮੌਕੇ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਖ਼ੁਦ ਵੋਟ ਪਾਉਣ ਦੇ ਨਾਲ ਨਾਲ ਹੋਰਨਾਂ ਨੂੰ ਵੀ ਵੋਟ ਪਾਉਣ ਵਾਸਤੇ ਜਾਗਰੂਕ ਕਰਨ ਦਾ ਅਹਿਦ ਲਿਆ ਗਿਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.ਦਲਜੀਤ ਸਿੰਘ ਖਹਿਰਾ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਵੋਟ ਪਾਉਣਾ ਸਾਡਾ ਜਮਹੂਰੀ ਹੱਕ ਹੈ। ਇਹ ਹੱਕ ਸਾਨੂੰ ਬੜੀਆਂ ਕੁਰਬਾਨੀਆਂ ਦੇਣ ਦੇ ਬਾਅਦ ਮਿਲਿਆ ਹੈ।ਇਸ ਲਈ ਵੋਟ ਪਾ ਕੇ ਚੰਗੇ ਲੀਡਰਾਂ ਨੂੰ ਅੱਗੇ ਲਿਆ ਕੇ ਦੇਸ਼ ਦੀ ਤਰੱਕੀ ਅੰਦਰ ਯੋਗਦਾਨ ਪਾਉਣਾ ਹੀ ਸਾਡੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਇਸ ਮੌਕੇ ਡਾ. ਗੁਰਪ੍ਰੀਤ ਕੌਰ ਖਹਿਰਾ,ਡਾ. ਪਰਮਜੀਤ ਕੌਰ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly