* ਦਸਤਾਰ ਸਿਖਲਾਈ ਕੈਂਪ ਦੌਰਾਨ ਮੁੰਡਿਆਂ ਦੇ ਨਾਲ- ਨਾਲ ਕੁੜੀਆਂ ਨੇ ਵੀ ਸਿੱਖੀ ਦਸਤਾਰ
* ਜੂਨ ਦੇ ਆਖ਼ਰੀ ਹਫ਼ਤੇ ਹੋਵੇਗਾ ਪੰਜਾਬ ਪੱਧਰੀ ਮੁਕਾਬਲਾ
ਡੇਰਾਬੱਸੀ (ਸਮਾਜ ਵੀਕਲੀ) (ਨਿੱਜੀ ਪੱਤਰ ਪ੍ਰੇਰਕ) : ਨਿਰਪੱਖ ਏਡ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਡੇਰਾਬੱਸੀ ਵਿੱਖੇ 5 ਜੂਨ ਤੋ 15 ਜੂਨ ਤੱਕ 10 ਦਿਨਾਂ ਦਸਤਾਰ ਸਿੱਖਲਾਈ ਕੈਂਪ ਲਗਾਇਆ ਗਿਆ। ਦਸਤਾਰ ਸਿਖਲਾਈ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਨਿਰਪੱਖ ਏਡ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਇਲਾਕੇ ਦੇ 35 ਬੱਚਿਆਂ ਨੇ ਦਸਤਾਰ ਸਿਖਲਾਈ ਕੈਂਪ ਵਿੱਚ ਭਾਗ ਲਿਆl ਉਨ੍ਹਾਂ ਕਿਹਾ ਕਿ ਨਿਰਪੱਖ ਏਡ ਵੱਲੋਂ ਮਈ ਦੇ ਪਹਿਲੇ ਹਫ਼ਤੇ ਤੋਂ ਲੈ ਕੇ ਜੂਨ ਦੇ ਆਖ਼ਰੀ ਹਫ਼ਤੇ ਤੱਕ ਲਗਾਤਾਰ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਦਸਤਾਰ ਸਿਖਲਾਈ ਕੈਂਪ ਲਗਾਏ ਜਾ ਰਹੇ ਹਨl ਜੂਨ ਦੇ ਆਖ਼ਰੀ ਹਫ਼ਤੇ ਵਿਚ ਬੱਚਿਆਂ ਦਾ ਪੰਜਾਬ ਪੱਧਰੀ ਦਸਤਾਰ ਮੁਕਾਬਲਾ ਕਰਵਾਇਆ ਜਾਵੇਗਾ l ਜਿਸ ਵਿੱਚ ਇਨ੍ਹਾਂ ਕੈਂਪਾਂ ਵਿਚੋਂ ਸਿਖਲਾਈ ਲੈਣ ਵਾਲੇ ਬੱਚੇ ਭਾਗ ਲੈਣਗੇ ਅਤੇ ਜਿੱਤਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾl ਉਹਨਾਂ ਦੱਸਿਆ ਕਿ ਦਸਤਾਰ ਸਿਖਲਾਈ ਕੈਂਪ ਦੌਰਾਨ ਮੁੰਡਿਆਂ ਦੇ ਨਾਲ ਨਾਲ ਕੁੜੀਆਂ ਨੇ ਵੀ ਦੁਮਾਲੇ ਦੀ ਸਿਖਲਾਈ ਲਈ l
ਨਿਰਪੱਖ ਐਡ ਵੱਲੋਂ ਸਾਰੇ ਬੱਚਿਆਂ ਨੂੰ ਪ੍ਰਮਾਣ ਪੱਤਰ ਵੀ ਦਿੱਤੇ ਗਏl ਉਨ੍ਹਾਂ ਦੱਸਿਆ ਕਿ ਨਿਰਪੱਖ ਏਡ ਵੱਲੋਂ ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋੜ ਅਨੁਸਾਰ ਦੇਸ਼ ਜਾਂ ਵਿਦੇਸ਼ ਵਿਚ ਕਿਤੇ ਵੀ ਸਿਖਲਾਈ ਦਿੱਤੀ ਜਾਂਦੀ ਹੈl ਇਹ ਸੇਵਾ ਬਿਲਕੁਲ ਮੁਫ਼ਤ ਹੁੰਦੀ ਹੈl ਨਿਰਪੱਖ ਏਡ ਹੁਣ ਤੱਕ ਪਾਕਿਸਤਾਨ ਅਤੇ ਦੁਬਈ ਵਿਚ ਵੀ ਦਸਤਾਰ ਸਿਖਲਾਈ ਕੈਂਪ ਲਗਾ ਚੁੱਕੀ ਹੈl ਗੁਰਦੁਆਰਾ ਸ਼੍ਰੀ ਗੁਰੂ ਅੰਗਦ ਦੇਵ ਜੀ ਪ੍ਰਬੰਧਕ ਕਮੇਟੀ ਪ੍ਰਧਾਨ ਅਮਰਪਾਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਤੋਂ ਇਲਾਵਾ ਗੱਤਕੇ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈl ਇਸ ਲਈ ਜਿਹੜੇ ਬੱਚੇ ਦਸਤਾਰ ਬੰਨਣਾ ਅਤੇ ਗਤਕਾ ਸਿੱਖਣਾ ਚਾਹੁੰਦੇ ਹਨ ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰਨl ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਅਮਰਪਾਲ ਸਿੰਘ, ਰਵਿੰਦਰ ਸਿੰਘ, ਸੁਰਮੁਖ ਸਿੰਘ , ਜਸਵੀਰ ਸਿੰਘ, ਗੁਰਚਰਨ ਸਿੰਘ, ਹਰਜੀਤ ਸਿੰਘ ਅਤੇ ਨਿਰਪੱਖ ਏਡ ਦੇ ਮੀਤ-ਪ੍ਰਧਾਨ ਬਲਜੀਤ ਸਿੰਘ, ਖਜਾਨਚੀ ਮਨਿੰਦਰ ਸਿੰਘ,ਨਵਪੀਤ ਸਿੰਘ,ਅਮਨਦੀਪ ਸਿੰਘ , ਰਵਿੰਦਰ ਸਿੰਘ ਹਾਜ਼ਰ ਸਨ l
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly