ਤਰਨਤਾਰਨ — ਖਡੂਰ ਸਾਹਿਬ ਦੇ ਪਿੰਡ ਪੰਡੋਰੀ ਗੋਲਾ ‘ਚ ਵੀਰਵਾਰ ਦੀ ਬਾਰਿਸ਼ ਕਾਰਨ ਇਕ ਮਜ਼ਦੂਰ ਪਰਿਵਾਰ ਦੀ ਜ਼ਿੰਦਗੀ ਤਬਾਹ ਹੋ ਗਈ। ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਚਲਾਉਣ ਵਾਲੇ ਸਥਾਨਕ ਨਿਵਾਸੀ ਗੋਬਿੰਦ ਸਿੰਘ ਦੇ ਘਰ ਦੀ ਛੱਤ ਅਚਾਨਕ ਡਿੱਗ ਗਈ। ਛੱਤ ਡਿੱਗਣ ਨਾਲ ਗੋਬਿੰਦ ਸਿੰਘ, ਉਸ ਦੀ ਪਤਨੀ ਅਮਰਜੀਤ ਕੌਰ, ਦੋ ਪੁੱਤਰ ਗੁਰਬਾਜ਼ ਸਿੰਘ ਅਤੇ ਗੁਰਲਾਲ ਸਿੰਘ ਅਤੇ ਪੁੱਤਰੀ ਏਕਮ ਦੀ ਮੌਤ ਹੋ ਗਈ।
ਆਸਪਾਸ ਦੇ ਲੋਕਾਂ ਨੇ ਤੁਰੰਤ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ। ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪੰਜਾਂ ਲਾਸ਼ਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ। ਪਿੰਡ ਵਾਸੀਆਂ ਅਨੁਸਾਰ ਗੋਬਿੰਦ ਸਿੰਘ ਆਰਥਿਕ ਤੰਗੀ ਕਾਰਨ ਆਪਣੀ ਲੱਕੜ ਦੀ ਛੱਤ ਦੀ ਮੁਰੰਮਤ ਨਹੀਂ ਕਰਵਾ ਸਕਿਆ। ਜ਼ਿਲ੍ਹੇ ਦੇ ਡੀਸੀ ਰਾਹੁਲ ਕੁਮਾਰ ਨੇ ਇਸ ਦਰਦਨਾਕ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly