ਜਮਹੂਰੀਅਤ ਨੂੰ ਬਚਾਉਣਾ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ

ਨਵੀਂ ਦਿੱਲੀ (ਸਮਾਜ ਵੀਕਲੀ): ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ 146ਵੀਂ ਜਨਮ ਵਰ੍ਹੇਗੰਢ ਮੌਕੇ ਸ਼ਰਧਾਂਜਲੀਆਂ ਦਿੰਦਿਆਂ ਕਿਹਾ ਕਿ ਅੱਜ ਜਦੋਂ ਜਮਹੂਰੀਅਤ ਦੇ ਸਾਰੇ ਥੰਮ੍ਹਾਂ ਨੂੰ ‘ਕਮਜ਼ੋਰ’ ਕੀਤਾ ਜਾ ਰਿਹੈ ਤਾਂ ਅਜਿਹੇ ਮੌਕੇ ਸਰਦਾਰ ਪਟੇਲ ਵੱਲੋਂ ਪਾਏ ਯੋਗਦਾਨ ਨੂੰ ਯਾਦ ਕੀਤੇ ਜਾਣਾ ਅਹਿਮ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਦੀ ਸੁਰੱਖਿਆ ਯਕੀਨੀ ਬਣਾਉਣਾ ਹੀ ਸਰਦਾਰ ਪਟੇਲ ਨੂੰ ਅਸਲ ਸ਼ਰਧਾਂਜਲੀ ਹੋਵੇਗੀ।

ਰਾਹੁਲ ਨੇ ਟਵੀਟ ਕੀਤਾ, ‘‘ਅੱਜ ਸਾਡੀ ਜਮਹੂਰੀਅਤ ਦੇ ਸਾਰੇ ਥੰਮ੍ਹਾਂ ਨੂੰ ਕਮਜ਼ੋਰ ਕੀਤਾ ਜਾ ਰਿਹੈ, ਸਾਨੂੰ ਸਰਦਾਰ ਵੱਲਭਭਾਈ ਪਟੇਲ ਦੇ ਯੋਗਦਾਨ ਨੂੰ ਯਾਦ ਕਰਨਾ ਚਾਹੀਦਾ ਹੈ। ਉਹ ਇਨ੍ਹਾਂ ਥੰਮ੍ਹਾਂ ਦਾ ਨਿਰਮਾਣ ਕਰਨ ਵਾਲੇ ਕਾਂਗਰਸੀ ਆਗੂਆਂ ’ਚੋਂ ਇਕ ਸਨ।’’ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟੇਲ ਵੱਲੋਂ ਕਿਸਾਨਾਂ ਦੀ ਭਲਾਈ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ। ਪ੍ਰਿਯੰਕਾ ਨੇ ਕਿਹਾ ਕਿ ਸਰਦਾਰ ਪਟੇਲ ਵੱਲੋਂ ਕੀਤਾ ਸੰਘਰਸ਼ ‘ਕਿਸਾਨਾਂ ਦੇ ਦਮਨ ਖ਼ਿਲਾਫ਼ ਨਿਆਂ ਲਈ ਵਿੱਢੀ ਲੜਾਈ ਵਿੱਚ ਚੱਟਾਨ ਵਾਂਗ ਖੜੇ ਰਹਿਣ ਲਈ ਪ੍ਰੇਰਿਤ ਕਰਦਾ ਹੈ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਹਮਾਇਤੀਆਂ ਨੂੰ ਮਨਾਉਣ ਪੁੱਜੇ ਚੰਨੀ
Next articleਇੰਦਰਾ ਗਾਂਧੀ ਮਹਿਲਾ ਸ਼ਕਤੀ ਦੀ ਉੱਤਮ ਮਿਸਾਲ: ਰਾਹੁਲ ਗਾਂਧੀ