ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ : ਅੰਤਰਰਾਸ਼ਟਰੀ ਵਿਰਾਸਤ ਦਿਵਸ ਮੌਕੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਪ੍ਰੋਫੈਸਰ ਗੁਰਭਜਨ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਦੀ ਦੇਖ-ਰੇਖ ਹੇਠਾਂ ਪੰਜਾਬੀ ਲੋਕ ਉਤਸਵ ਪਿੰਡ ਬੱਸੀਆਂ ਰਾਏਕੋਟ ਵਿਖੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਕੋਠੀ ਵਿੱਚ ਕਰਵਾਇਆ ਗਿਆ। ਜਿਸ ਦੌਰਾਨ ਵਿਸ਼ਵ ਪੰਜਾਬੀ ਸਭਾ ਵੱਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਨਾਲ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ ਜਾਣਕਾਰੀ ਦਿੰਦੇ ਹੋਏ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਸ.ਮਨਦੀਪ ਸਿੰਘ ਖੁਰਦ ਨੇ ਦੱਸਿਆ ਅਜੋਕੇ ਸਮੇਂ ਦੌਰਾਨ ਨੌਜਵਾਨ ਪੀੜ੍ਹੀ ਜੋਕਿ ਦਸਤਾਰ ਤੋ ਦੂਰ ਹੁੰਦੀ ਜਾ ਰਹੀ ਹੈ ਉਨਾਂ ਬੱਚਿਆਂ ਨੂੰ ਆਪਣੇ ਵਿਰਸੇ ਸੰਬੰਧੀ ਜਾਣਕਾਰੀ ਦੇਣ ਲਈ ਇਹ ਸਮਾਗਮ ਉਲੀਕਿਆ ਗਿਆ ਤਾਂ ਜੋ ਬੱਚਿਆਂ ਨੂੰ ਆਪਣੇ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਿਆ ਜਾ ਸਕੇ।
ਲੋਕ ਵਿਰਾਸਤ ਮੇਲੇ ਵਿੱਚ ਲੋਕ ਗੀਤ, ਲੋਕ ਸਾਜ਼ ਅਤੇ ਗਤਕਾ ਟੀਮਾਂ ਨੇ ਵੀ ਭਾਗ ਲਿਆ। ਦਸਤਾਰ ਮੁਕਾਬਲੇ ਵਿੱਚ ਸੈਂਕੜੇ ਬੱਚਿਆਂ ਨੇ ਭਾਗ ਲਿਆ। ਜੇਤੂ ਬੱਚਿਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਵੱਲੋਂ ਜੇਤੂ ਬੱਚਿਆਂ ਨੂੰ ਦਸਤਾਰ ਨਾਲ ਸਨਮਾਨਿਤ ਕੀਤਾ ਗਿਆ ਤੇ ਨਗਦ ਰਾਸ਼ੀ ਸਾਹਿਲ ਔਲਖ ਯੂ ਐਸ ਏ ਵੱਲੋਂ ਦਿੱਤੀ ਗਈ।ਇਸ ਮੌਕੇ ਹੁਨਰ-ਏ-ਕਾਇਨਾਤ ਵੈਲਫੇਅਰ ਸੁਸਾਇਟੀ ਰਾਏਕੋਟ ਦੇ ਜਨਰਲ ਸਕੱਤਰ ਸ ਜਗਮੇਲ ਸਿੰਘ, ਪ੍ਰੈੱਸ ਸਕੱਤਰ ਸ ਦਲਵਿੰਦਰ ਸਿੰਘ ਰਛੀਨ, ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਦੇ ਸਕੱਤਰ ਸ.ਪਰਮਿੰਦਰ ਸਿੰਘ ਜੱਟਪੁਰੀ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਪ੍ਰਚਾਰਕ ਦਵਿੰਦਰ ਸਿੰਘ ਕਾਲਾਂਵਾਲੀ, ਸੁਖਚੈਨ ਸਿੰਘ ਭੈਣੀ, ਕਿਰਨਦੀਪ ਸਿੰਘ ਖਾਲਸਾ, ਐਡਵੋਕੇਟ ਅਮਨਦੀਪ ਸਿੰਘ ਅਮਰਗੜ੍ਹ, ਸੁਖਦੀਪ ਸਿੰਘ ਦੁਲਮਾਂ, ਹਰਪ੍ਰੀਤ ਸਿੰਘ ਦੁੱਲਮਾਂ, ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly