ਏ.ਵੇਣੂ ਪ੍ਰਸਾਦ ਨੇ ਵਧੀਕ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਸੀਨੀਅਰ ਆਈਏਐੱਸ ਅਧਿਕਾਰੀ ਏ. ਵੇਣੂ ਪ੍ਰਸਾਦ ਨੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਦਾ ਅਹੁਦਾ ਸਾਂਭ ਲਿਆ ਹੈ। ਰਾਜ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਵੇਣੂਪ੍ਰਸਾਦ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ।

ਇਸ ਤੋਂ ਪਹਿਲਾਂ ਉਹ ਵਧੀਕ ਮੁੱਖ ਸਕੱਤਰ ਟੈਕਸੇਸ਼ਨ ਰਹੇ ਹਨ। ਉਸ ਤੋਂ ਪਹਿਲਾਂ ਪਾਵਰਕੌਮ ਦੇ ਚੇਅਰਮੈਨ ਕਮ ਮੈਨਜਿੰਗ ਡਾਇਰੈਕਟਰ ਦਾ ਅਹੁਦਾ ਵੀ ਸਾਂਭ ਚੁੱਕੇ ਹਨ। ਮਨੋਨੀਤ ਮੁੱਖ ਮੰਤਰੀ ਦੇ ਹਲਫ਼ਦਾਰੀ ਸਮਾਗਮ ਲਈ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋ ਰਹੀ ਤਿਆਰੀਆਂ ਦੀ ਦੇਖ-ਰੇਖ ਵੀ ਉਨ੍ਹਾਂ ਕੋਲ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਿਵਾੜੀ ਦੇ ਮੁੱਖ ਸਕੱਤਰ ਤੇ ਭਾਵੜਾ ਦੇ ਡੀਜੀਪੀ ਬਣੇ ਰਹਿਣ ਦੇ ਆਸਾਰ
Next articleਆਜ਼ਾਦ ਜਿੱਤੇ ਰਾਣਾ ਇੰਦਰ ਪ੍ਰਤਾਪ ਨੇ ਚੋਣ ਲੜਨ ਲਈ ਛੱਡੀ ਸੀ ਅਮਰੀਕੀ ਨਾਗਰਿਕਤਾ