ਟੋਕੀਓ ਤੋਂ ਤਗਮਾ ਜਿੱਤ ਕੇ ਪਰਤੀ ਸਿੰਧੂ ਦਾ ਨਿੱਘਾ ਸਵਾਗਤ

Olympics: Tai Tzu beats Sindhu in straight games in semifinals

ਨਵੀਂ ਦਿੱਲੀ (ਸਮਾਜ ਵੀਕਲੀ):ਟੋਕੀਓ ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਦਾ ਅੱਜ ਇਥੇ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਓਲੰਪਿਕਸ ਵਿੱਚ ਦੋ ਤਗਮੇ ਜਿੱਤਣ ਵਾਲੀ ਉਹ ਇਕਲੌਤੀ ਭਾਰਤੀ ਖਿਡਾਰਨ ਹੈ। ਮੌਜੂਦਾ ਵਿਸ਼ਵ ਚੈਂਪੀਅਨ ਸਿੰਧੂ ਨੇ ਪੰਜ ਸਾਲ ਪਹਿਲਾਂ ਰੀਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ। ਅੱਜ ਜਦੋਂ ਉਹ ਟੋਕੀਓ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਟਰਮੀਨਲ ‘ਤੇ ਪਹੁੰਚੀ ਤਾਂ ਹਵਾਈ ਅੱਡੇ ਦੇ ਕਰਮਚਾਰੀਆਂ ਨੇ ਤਾੜੀਆਂ ਨਾਲ ਉਸ ਦਾ ਸਵਾਗਤ ਕੀਤਾ। ਉਹ ਬਾਹਰ ਨਿਕਲਦੇ ਸਮੇਂ ਸੁਰੱਖਿਆ ਮੁਲਾਜ਼ਮਾਂ ਨਾਲ ਘਿਰੀ ਹੋਈ ਸੀ ਤੇ ਮਾਸਕ ਲਗਾਇਆ ਹੋਇਆ ਸੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫਾਈਨਲ ’ਚ ਨਾ ਪੁੱਜ ਸਕਿਆ ਸ਼ਾਟਪੁਟਰ ਤੂਰ
Next articleਹੰਗਾਮੇ ਦੇ ਬਾਵਜੂਦ ਸਰਕਾਰ ਨੇ ਲੋਕ ਸਭਾ ’ਚ ਲਾਜ਼ਮੀ ਰੱਖਿਆ ਸੇਵਾ ਬਿੱਲ ਪਾਸ ਕਰਵਾਇਆ