ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਤੇ ਯੁਵਾ ਮਾਮਲਿਆਂ ਸਬੰਧੀ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਵਾਈ 20 ਸਿਖਰ ਸੰਮੇਲਨ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਇੰਡਸਟਰੀ4.0 ਵਿਸ਼ੇ ਤੇ ਵੈਬੀਨਾਰ ਕਰਵਾਇਆ ਗਿਆ। ਜਿਸ ਵਿੱਚ ਸੈਂਟਰ ਫਾਰ ਰਿਸਰਚ ਇਨ ਰੂਰਲ ਐਂਡ ਇੰਡਸਟਰੀਅਲ ਚੰਡੀਗੜ੍ਹ ਤੋਂ ਪ੍ਰੋਫ਼ੇਸਰ ਡਾ ਜਤਿੰਦਰ ਸਿੰਘ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਿਲ ਹੋਏ।
ਇਸ ਵੈਬੀਨਾਰ ਇੰਡਸਟਰੀ ਦੌਰਾਨ ਖਿਡਾਰੀ ਅਤੇ ਲੇਬਰ ਮਾਰਕੀਟ ਐਕਸਪੀਰੀਐਂਸ ਆਫ਼ ਇੰਡੀਆ ਦੇ ਵਿਸ਼ੇ ਉਪਰ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਜਤਿੰਦਰ ਸਿੰਘ ਨੇ ਦੱਸਿਆ ਕਿ ਕਿਵੇਂ ਫੌਰਥ ਜਨਰੇਸ਼ਨ ਇੰਡਸਟਰੀ ਨਾਲ ਭਾਰਤ ਦੇ ਉਪ ਖੇਤਰ ਵਿਚ ਅੱਗੇ ਵਧ ਸਕਦਾ ਹੈ। ਇਸ ਤੋਂ ਇਲਾਵਾਂ ਉਨਾਂ ਭਾਰਤ ਸਰਕਾਰ ਵੱਲੋਂ ਸਕਿੱਲ ਇੰਡੀਆ ਮੂਵਮੈਂਟ ਦੇ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਜਿਵੇਂ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਏ ਆਈ ਸੀ ਟੀ ਈ ਸੈਂਟ ਅੱਪ ਪਾਲਿਸੀ ਆਦਿਕਾਂ ਸੇਵਾਵਾਂ ਦਾ ਲਾਭ ਉਠਾਉਣ ਬਾਰੇ ਵੀ ਚਾਨਣਾ ਪਾਇਆ ਗਿਆ।
ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਡਾਕਟਰ ਜਤਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਡਸਟਰੀ 4.0 ਅਤੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸਾਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਦੌਰਾਨ ਪ੍ਰੋਗਰਾਮ ਕੋਆਰਡੀਨੇਟਰ ਡਾਕਟਰ ਗੁਰਪ੍ਰੀਤ ਕੌਰ ਅਤੇ ਡਾਕਟਰ ਜਗਸੀਰ ਸਿੰਘ ਬਰਾੜ ਹਾਜ਼ਰ ਸਨ।