ਐੱਸ ਡੀ ਕਾਲਜ ਫਾਰ ਵੂਮੈਨ ‘ਚ ਯੋਗਾ ਸੈਮੀਨਾਰ ਕਰਵਾਇਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਐਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ‘ਹਰ ਘਰ ਧਿਆਨ’ ਵਿਸ਼ੇ ਸਬੰਧੀ ਯੋਗ ਅਭਿਆਸ ਕਰਵਾਇਆ ਗਿਆ । ਇਸ ਦੌਰਾਨ ਵਿਦਿਆਰਥਣਾਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਵੱਖ ਵੱਖ ਪ੍ਰਕਾਰ ਦੇ ਯੋਗ ਆਸਣ ਕੀਤੇ । ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਸੈਮੀਨਾਰ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਰੋਜਾਨਾ ਯੋਗਾ ਕਰਨ ਨਾਲ ਅਸੀਂ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ । ਉਨ੍ਹਾਂ ਕਿਹਾ ਕਿ ਯੋਗ ਆਸਣ ਸਾਨੂੰ ਅਧਿਆਤਮਿਕ ਤੌਰ ‘ਤੇ ਮਜਬੂਤ ਬਣਾਉਂਦੇ ਹਨ । ਇਸ ਦੌਰਾਨ ਵਿਦਿਆਰਥਣਾਂ ਰੋਜਾਨਾ ਯੋਗਾ ਕਰਨ ਦਾ ਪ੍ਰਣ ਵੀ ਲਿਆ । ਇਸ ਮੌਕੇ ਮੈਡਮ ਰਜਨੀ ਬਾਲਾ, ਰਜਿੰਦਰ ਕੌਰ, ਰਾਜਬੀਰ ਕੌਰ, ਸੁਨੀਤਾ ਕਲੇਰ, ਕਸ਼ਮੀਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleआर सी एफ में अखिल रेल हिंदी नाट्योत्सव के तीसरे दिन 8 नाटकों का सफल मंचन
Next articleਪਿੰਡ ਸੁੰਨੜਵਾਲ ਵਿੱਚ 51 ਵਾਂ ਸਲਾਨਾ ਛਿੰਝ ਮੇਲਾ 16 ਮਾਰਚ ਨੂੰ – ਸਰਪੰਚ ਤਰਲੋਚਨ ਸਿੰਘ ਗੋਸ਼ੀ