ਜਲੰਧਰ, ਫਿਲੌਰ, ਗੋਰਾਇਆ, ਅੱਪਰਾ (ਜੱਸੀ) (ਸਮਾਜ ਵੀਕਲੀ)-ਨਜ਼ਦੀਕੀ ਪਿੰਡ ਸਮਰਾੜੀ ਵਿਖੇ ਰਾਤ ਦੇ ਸਮੇਂ ਨਕਲਾਂ ਦੇਖਣ ਗਏ ਇੱਕ ਨੌਜਵਾਨ ਨੂੰ ਕੁਝ ਨੌਜਵਾਨਾਂ ਵਲੋਂ ਬੁਰੀ ਤਰਾਂ ਤੇਜ਼ਧਾਰ ਹਥਿਆਰਾਂ ਨਾਲ ਵੱਢ ਟੁੱਕ ਕਰਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਬੀਤੀ ਰਾਤ ਇੱਕ ਇੱਕ ਨੌਜਵਾਨ ਗਗਨਦੀਪ ਪੁੱਤਰ ਤਿਲਕ ਰਾਜ ਵਾਸੀ ਪਿੰਡ ਵਡਾਲਾ ਆਪਣੀ ਰਿਸ਼ਤੇਦਾਰੀ ’ਚ ਪਿੰਡ ਸਮਰਾੜੀ ਵਿਖੇ ਸਥਿਤ ਇੱਕ ਧਾਰਮਿਕ ਅਸਥਾਨ ’ਤੇ ਚੱਲ ਰਹੇ ਮੇਲੇ ਦੌਰਾਨ ਰਾਤ ਦੇ ਸਮੇਂ ਨਕਲਾਂ ਦੇਖ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ਨੇ ਉਸ ਦਾ ਤੇਜ਼ਧਾਰ ਹਥਿਆਰਾਂ ਕਿਰਪਾਨਾਂ ਆਦਿ ਨਾਲ ਬੁਰੀ ਤਰਾਂ ਵੱਢ ਟੁੱਕ ਕਰਕੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ ਸਬ ਡਵੀਜ਼ਨ ਫਿਲੌਰ ਜਗਦੀਸ਼ ਰਾਜ, ਐੱਸ. ਐੱਚ. ਓ ਹਰਜਿੰਦਰ ਸਿੰਘ ਤੇ ਏ. ਐੱਸ. ਆਈ ਸੁਖਵਿੰਦਰ ਪਾਲ ਸਿੰਘ ਮੁਲਤਾਨੀ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ ’ਤੇ ਪਹੁੰਚ ਗਏ। ਐੱਸ. ਐੱਚ. ਓ ਹਰਜਿੰਦਰ ਸਿੰਘ ਥਾਣਾ ਮੁਖੀ ਫਿਲੌਰ ਨੇ ਦੱਸਿਆ ਕਿ ਮਿ੍ਰਤਕ ਨੌਜਵਾਨ ਦੀ ਉਮਰ 23 ਸਾਲ ਹੈ ਤੇ ਉਸਦਾ ਪਿਤਾ ਇੱਕ ਰਿਟਾਇਰਡ ਸੀ. ਆਈ ਡੀ ਇੰਸਪੈਕਟਰ ਹੈ। ਉਨਾਂ ਅੱਗੇ ਕਿਹਾ ਕਿ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ। ਉੱਚ ਪੁਲਿਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਕਤਲ ’ਚ ਸ਼ਾਮਲ ਕੁਝ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਬਾਕੀ ਦੋਸ਼ੀ ਵੀ ਜਲਦ ਹੀ ਕਾਬੂ ਕਰ ਲਏ ਜਾਣਗੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly