ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ, ਪੰਜ ਬਲਾਕ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ ਪ੍ਰਤਾਪ ਬਾਜਵਾ ਤੇ ਰਾਣਾ ਗੁਰਜੀਤ ਨੇ ਕੀਤਾ ਸਨਮਾਨਿਤ

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਵੱਡਾ ਹੁਲਾਰਾ ਮਿਲਦਾ ਨਜ਼ਰ ਆ ਰਿਹਾ ਹੈ ਅਤੇ ਇੱਕ ਪਾਸੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਚੱਬੇਵਾਲ ਦੇ ਤੂਫਾਨੀ ਦੌਰੇ ਕਾਰਨ ਹਲਕਾ ਵਾਸੀਆਂ ਦਾ ਝੁਕਾਅ ਕਾਂਗਰਸ ਵੱਲ ਵੱਧ ਗਿਆ ਹੈ, ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਅਤੇ ਰਾਣਾ ਗੁਰਜੀਤ ਦੀਆਂ ਕੋਸ਼ਿਸ਼ਾਂ ਵੀ ਰੰਗ ਲਿਆ ਰਹਿਆਂ ਹਨ। ਜਿਸ ਕਾਰਨ ਆਪ ਦੀਆਂ ਨੀਤੀਆਂ ਤੋਂ ਤੰਗ ਆ ਕੇ ਲੋਕ ਕਾਂਗਰਸ ਚ ਸ਼ਾਮਲ ਹੋਣ ਲੱਗੇ ਹਨ। ਇਸੇ ਲੜੀ ਤਹਿਤ ਆਪ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਸ ਦੇ ਪੰਜ ਬਲਾਕ ਪ੍ਰਧਾਨ ਆਪ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਪ੍ਰਤਾਪ ਬਾਜਵਾ ਅਤੇ ਰਾਣਾ ਗੁਰਜੀਤ ਨੇ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਉਹਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਜ਼ਿਲ੍ਹਾ ਪ੍ਰਧਾਨ ਅਰੁਣ ਡੋਗਰਾ ਮਿੱਕੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਸੰਭਵ ਹੋ ਸਕਿਆ ਹੈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਕਿਉਂਕਿ ਕੇਜਰੀਵਾਲ ਅਤੇ ਉਸਦੀ ਟੀਮ ਨੇ ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁੱਟਣ ਦਾ ਕੰਮ ਕੀਤਾ ਹੈ ਅਤੇ ਕਰ ਰਹੀ ਹੈ ਅਤੇ ਇਹਨਾਂ ਨੂੰ ਪੰਜਾਬ ਤੋਂ ਬਾਹਰ ਕੱਢਣਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਨੂੰ ਚੱਬੇਵਾਲ ਵਾਸੀਆਂ ਦਾ ਸਮਰਥਨ ਮਿਲ ਰਿਹਾ ਹੈ, ਉਸ ਤੋਂ ਸਾਫ਼ ਹੋ ਗਿਆ ਹੈ ਕਿ ਕਾਂਗਰਸੀ ਉਮੀਦਵਾਰ ਵੱਡੀ ਜਿੱਤ ਦਰਜ ਕਰੇਗਾ ਅਤੇ ਇਸ ਨੂੰ ਦੇਖਦਿਆਂ ਹਾਕਮ ਧਿਰ ਪੂਰੀ ਤਰ੍ਹਾਂ ਘਬਰਾ ਗਈ ਹੈ। ਜਿਸ ਕਾਰਨ ਉਹ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੀ ਵੀ ਪੂਰੀ ਕੋਸ਼ਿਸ਼ ਕਰਨਗੇ। ਪਰ ਡਰਨ ਦੀ ਕੋਈ ਲੋੜ ਨਹੀਂ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਪਾ ਕੇ ਆਪਣੇ ਹਲਕੇ ਵਿੱਚੋਂ ਪੰਜਾਬ ਨੂੰ ਬਚਾਉਣ ਦੀ ਸ਼ੁਰੂਆਤ ਕਰਨ। ਇਸ ਦੌਰਾਨ ਕਾਂਗਰਸ ਵਿੱਚ ਸ਼ਾਮਲ ਹੋਏ ਬਲਾਕ ਪ੍ਰਧਾਨ ਬੂਟਾ ਸਿੰਘ, ਗੁਰਦੀਪ ਸਿੰਘ, ਰਣਜੀਤ ਕੁਮਾਰ, ਇੰਦਰਜੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਦਾ ਸਨਮਾਨ ਕਰਦਿਆਂ ਉਹਨਾਂ ਨੂੰ ਕਾਂਗਰਸੀ ਆਗੂਆਂ ਨੇ ਚੋਣ ਪ੍ਰਚਾਰ ਵਿੱਚ ਡਟਣ ਲਈ ਪ੍ਰੇਰਿਤ ਕੀਤਾ। ਇਸ ਤੇ ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਕੇ ਉਨ੍ਹਾਂ ਨੂੰ ਕਾਂਗਰਸ ਦੇ ਹੱਕ ਵਿਚ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ ਅਤੇ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਦੀ ਜਿੱਤ ਯਕੀਨੀ ਬਣਾਉਣਗੇ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੁੱਧ ਬਾਣ
Next articleਪਿੰਡ ਸੱਲ੍ਹਾ ਚ ਨਗਰ ਕੀਰਤਨ ਸਜਾਇਆ ਗਿਆ ਅਤੇ ਕਿੱਕਬਾਕਸਿੰਗ ਖਿਡਾਰਣ ਨੂੰ ਸਨਮਾਨਿਤ ਕੀਤਾ ਗਿਆ