HOME ਆਮ ਆਦਮੀ ਪਾਰਟੀ ਨੇ ਹਲਕਾ ਨਵਾਂਸ਼ਹਿਰ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦਾ ਕੀਤਾ...

ਆਮ ਆਦਮੀ ਪਾਰਟੀ ਨੇ ਹਲਕਾ ਨਵਾਂਸ਼ਹਿਰ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦਾ ਕੀਤਾ ਐਲਾਨ : ਲਲਿਤ ਮੋਹਨ ਪਾਠਕ ਬੱਲੂ

1
ਜਿਲ੍ਹਾਂ ਪ੍ਰੀਸ਼ਦ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ 
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ )ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ ਨੇ ਦੱਸਿਆ ਕਿ ਨਵਾਂਸ਼ਹਿਰ ਹਲਕੇ ਵਿੱਚ ਪੈਂਦੇ ਦੋਲਤਪੁਰ ਜੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਨੀਤਾ ਰਾਣਾ ਪਤਨੀ ਵਨੀਤ ਜਾਡਲਾ ਸਰਪੰਚ ,ਵੈਰਸੀਆਂ ਜੋਨ ਤੋਂ ਲੱਕੀ ਲੱਧੜ,ਨੋਰਾ ਜੋਨ ਤੋਂ ਨਿਸ਼ਾਨਵੀਰ ਸਿੰਘ ਖੜੇ ਕੀਤੇ ਗਏ ਹਨ। ਇਹਨਾਂ ਤਿੰਨੇ ਉਮੀਦਵਾਰਾਂ ਵਲੋਂ ਐਸ ਡੀ ਐਮ ਦਫਤਰ ਨਵਾਂਸ਼ਹਿਰ ਵਿਖੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਤਿੰਨੇ ਜੋਨਾ ਦੇ ਉਮੀਦਵਾਰ ਬਹੁਤ ਹੀ ਇਮਾਨਦਾਰ ਅਤੇ ਪੜੇ ਲਿਖੇ ਅਤੇ ਆਮ ਲੋਕਾਂ ਦੇ ਮਨਪਸੰਦ ਨੇਤਾ ਹਨ। ਇਹ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਹਰਾਉਣਗੇ। ਤਿੰਨੇ ਜੋਨਾ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ । ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਬਾਕੀ ਉਮੀਦਵਾਰਾਂ ਦਾ ਐਲਾਨ ਜਲਦੀ ਪਾਰਟੀ ਵਲੋਂ ਕੀਤਾ ਜਾਵੇਗਾ।ਇਸ ਮੌਕੇ ਤੇ ਗਗਨ ਅਗਨੀਹੋਤਰੀ ਚੈਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ, ਬੂਟਾ ਸਿੰਘ, ਪ੍ਰਦੀਪ,ਕਰਨ ਦੱਤਾ ਆਦਿ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਢਾਹਾਂ ਕਲੇਰਾਂ ਹਸਪਤਾਲ ਵਿਖੇ 05 ਦਸੰਬਰ ਨੂੰ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਮੁਫਤ ਮੈਡੀਕਲ ਚੈੱਕਅਪ ਕੈਂਪ ਲੱਗੇਗਾ*
Next articleਸ਼ਾਰਟਵੇਵ ਰੇਡੀਓ ਦੀਆਂ ਅੰਤਰਰਾਸ਼ਟਰੀ ਆਵਾਜਾਂ ਵਿਚ ਕਿਉਂ ਮਧਮ ਹੈ ਆਲ ਇੰਡੀਆ ਰੇਡੀਓ ਦੀ ਆਵਾਜ!