ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਿੰਡਾਂ ਚ ਜਾਕੇ ਸੁਣੀਆਂ ਸਮੱਸਿਆਵਾਂ 

ਫਿਲੌਰ, ਅੱਪਰਾ (ਜੱਸੀ)-ਅੱਜ ਆਮ ਆਦਮੀ ਪਾਰਟੀ ਦੇ ਹਲਕਾ ਫਿਲੌਰ ਤੋਂ ਇੰਚਾਰਜ ਪ੍ਰਿੰਸੀਪਲ ਪ੍ਰੇਮ ਕੁਮਾਰ ਨੇ ਲੋਹਗੜ੍ਹ, ਤੁਰਾਂ ਅਤੇ ਹੋਰ ਪਿੰਡਾਂ ਦਾ ਦੌਰਾ ਕਰਦਿਆਂ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਦਿਆਂ ਕਿਹਾ ਕਿ ਆਪ ਸਰਕਾਰ ਲੋਕਾਂ ਵਲੋਂ ਬਣਾਈ ਸਰਕਾਰ ਹੈ ਜੋ ਲੋਕ ਹਿੱਤ ਲਈ ਹਮੇਸ਼ਾਂ ਤਿਆਰ ਰਹਿੰਦੀ ਹੈ , ਉਹਨਾਂ ਸਾਰੇ ਪਿੰਡਾਂ ਨੂੰ ਸੱਦਾ ਦਿੱਤਾ ਕਿ ਪਾਰਟੀਬਾਜ਼ੀ ਤੋਂ ਉੱਪਰ ਉਠਕੇ ਕਾਰਜ ਕਰੀਏ, ਇਹਨਾਂ ਦੇ ਨਾਲ ਮੁੱਖ ਆਗੂ ਸੁਖਦੀਪ ਸਿੰਘ ਅੱਪਰਾ ਅਤੇ ਬੀ. ਡੀ. ਪੀ. ਓ. ਰਜਿੰਦਰ ਕੌਰ ਉਚੇਚੇ ਤੌਰ ਤੇ ਪਹੁੰਚੇ
ਇਸ ਮੌਕੇ ਬੀ. ਡੀ. ਪੀ. ਓ. ਰਜਿੰਦਰ ਕੌਰ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਹਿਲ ਦੇ ਅਧਾਰ ਤੇ ਸਮੱਸਿਆਵਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ। ਇਸ ਮੌਕੇ ਆਗੂ ਸੁਖਦੀਪ ਅੱਪਰਾ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕਰਨਾ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਹੈ ਜਿਸ ਕਰਕੇ ਹਰ ਪਿੰਡ ਦੇ ਵਿਕਾਸ ਲਈ ਅਸੀਂ ਵਚਨਬੱਧ ਹਾਂ। ਮੌਕੇ ਤੇ ਆਏ ਹੋਏ ਪਤਵੰਤੇ ਸੱਜਣਾ ਨੇ ਪ੍ਰਿੰਸੀਪਲ ਪ੍ਰੇਮ ਕੁਮਾਰ ਜੀ ਦਾ ਧੰਨਵਾਦ ਕੀਤਾ, ਇਸ ਮੌਕੇ ਸੁਰਿੰਦਰ ਸਿੰਘ ਆੜਤੀਆ, ਕੁਲਵਿੰਦਰ ਸਿੰਘ ਲੋਹਗੜ, ਦੀਪਾ, ਪ੍ਰਦੀਪ ਸਿੰਘ ਤੂਰਾ ਅਤੇ ਹੋਰ ਸੱਜਣ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleTARLOCHAN SINGH VIRK INTERVIEWED SATNAM SINGH MANAGER OF PUNJAB UNITED DERBY UNDER 13s FOOTBALL TEAM
Next articleਉਸਾਰੀ ਕਿਰਤੀਆਂ ਨੇ ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐਨ ਐਲ ਓ) ਦੇ ਕਨਵੀਨਰ ਬਲਦੇਵ ਭਾਰਤੀ ਨਾਲ ਕੀਤੀ ਮੁਲਾਕਾਤ