ਨਵੀਂ ਦਿੱਲੀ (ਸਮਾਜ ਵੀਕਲੀ): ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਤੋਂ ਬਾਅਦ ਹਰਿਆਣਾ ਵਿੱਚ ਪਾਰਟੀ ਸੱਤਾ ’ਚ ਆਉਣ ਲਈ ਸਰਗਰਮ ਹੋ ਗਈ ਹੈ ਤੇ ਨੌਕਰਸ਼ਾਹ ਅਸ਼ੋਕ ਖੇਮਕਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸ੍ਰੀ ਖੇਮਕਾ 1991 ਬੈਚ ਦੇ ਆਈਏਐੱਸ ਅਧਿਕਾਰੀ, ਜਿਨ੍ਹਾਂ ਨੇ ਆਪਣੇ 30 ਸਾਲਾਂ ਦੇ ਲੰਬੇ ਕਰੀਅਰ ਵਿੱਚ 54 ਤਬਾਦਲਿਆਂ ਦਾ ਸਾਹਮਣਾ ਕੀਤਾ ਹੈ। ‘ਆਪ’ ਦੇ ਸੂਤਰਾਂ ਨੇ ਅੱਜ ਕਿਹਾ ਕਿ ਚੋਣ ਸਿਆਸਤ ਤੋਂ ਦੂਰੀ ਰੱਖਣ ਵਾਲੇ ਖੇਮਕਾ ਆਖਰਕਾਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਹਰਿਆਣਾ ਵਿੱਚ ਚੋਣ ਮੈਦਾਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਬਣ ਸਕਦੇ ਹਨ। ਰਾਜ ਵਿੱਚ 2024 ਵਿੱਚ ਚੋਣਾਂ ਹੋਣੀਆਂ ਹਨ। ‘ਆਪ’ ਨੇ 2014 ਦੀਆਂ ਸੂਬਾਈ ਚੋਣਾਂ ਤੋਂ ਪਹਿਲਾਂ ਖੇਮਕਾ ਨੂੰ ਪਾਰਟੀ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly