ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਪਬਲਿਕ ਤੇ ਵਾਧੂ ਬੋਝ ਪਾਇਆ : ਲੰਬੜਦਾਰ ਰਣਜੀਤ ਰਾਣਾ

ਲੰਬੜਦਾਰ ਰਣਜੀਤ ਰਾਣਾ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਪੰਜਾਬ ਸਰਕਾਰ ਵਲੋ ਸੂਬੇ ਵਿੱਚ ਪੈਟਰੋਲ ਅਤੇ ਡੀਜਲ ਤੇ ਵੈਟ ਵਧਾਉਣ ਦੇ ਫੈਸਲੇ ਨਾਲ ਪੰਜਾਬ ਦੇ ਲੋਕਾ ਤੇ ਬੇਤਹਾਸ਼ਾ ਬੋਝ ਪਿਆ ਹੈ । ਸਰਕਾਰ ਦੇ ਇਸ ਫੈਸਲੇ ਦੇ ਕਾਰਨ ਪੈਟਰੋਲ ਦੀ ਕੀਮਤ ਵਿੱਚ  61 ਪੈਸੇ ਅਤੇ ਡੀਜਲ ਦੀ ਕੀਮਤ ਵਿੱਚ  92 ਪੈਸੇ ਦਾ ਵਾਧਾ ਹੋਇਆ ਹੈ ਜਿਸ ਨਾਲ ਜਨਤਾ ਦੀ ਜੇਬ ਤੇ ਆਰਥਿਕ ਬੋਝ ਪੈ ਰਿਹਾ ਹੈ ਇਹਨਾ ਗੱਲਾ ਦਾ ਪ੍ਰਗਟਾਵਾ ਸਥਾਨਿਕ ਮਹੱਲਾ ਭੀਮ ਨਗਰ ਦੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲੰਬੜਦਾਰ ਲਾਇਨ ਰਣਜੀਤ ਸਿੰਘ ਰਾਣਾ ਨੇ ਸਾਡੇ ਪੱਤਰਕਾਰ ਨਾਲ ਕੀਤਾ ਉਹਨਾਂ ਡੀਜ਼ਲ ਅਤੇ ਪੈਟਰੋਲ ਦੇ ਵਧਾਏ ਗਏ  ਰੇਟਾਂ ਨੂੰ ਆਮ ਲੋਕਾਂ ਤੇ ਬੇਮਿਸ਼ਾਲ ਬੋਝ ਅਤੇ ਆਪ ਸਰਕਾਰ ਦਾ ਲੋਕ ਵਿਰੋਧੀ ਫੈਸਲਾ ਦੱਸਿਆ ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ ਉਹਨਾਂ ਇਸ ਨੂੰ ਮਨਮਾਨੇ ਢੰਗ ਨਾਲ ਕੀਤਾ ਵਾਧਾ ਦੱਸਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਆਮ ਪਬਲਿਕ ਨੂੰ ਪਰੇਸ਼ਾਨੀ ਪੈਦਾ ਕਰਨ ਦੀ ਬਜਾਏ ਆਪਣੇ ਕਈ ਸੌ ਕਰੋੜ ਰੁਪਏ ਦੇ ਫਾਲਤੂ ਖਰਚੇ ਨੂੰ ਰੋਕ ਕੇ ਪੈਸਾ ਬਚਾਵੇ ਉਹਨਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੇ ਵੈਟ ਵਧਾਉਣ ਤੋਂ ਇਲਾਵਾ ਸਰਕਾਰ ਨੇ 600 ਯੂਨਿਟ ਤੋਂ ਉੱਪਰ ਦੇ 7 ਕਿਲੋਵਾਟ ਤੱਕ ਦੇ ਬਿਜਲੀ ਕਨੈਕਸ਼ਨਾਂ ਤੇ ਦਿੱਤੀ ਜਾਂਦੀ ਸਬਸਿਡੀ ਵੀ ਖਤਮ ਕਰ ਦਿੱਤੀ ਹੈ ਜੋ ਕਿ ਤਿੰਨ ਰੁਪਏ ਪ੍ਰਤੀ ਯੂਨਿਟ ਸੀ ਉਹਨਾਂ ਕਿਹਾ ਕਿ ਇਸ ਨਾਲ ਲੋਕਾਂ ਤੇ ਵੱਡੇ ਪੱਧਰ ਤੇ ਅਸਰ ਪਵੇਗਾ ਉਹਨਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਕਾਮੀ ਨੂੰ ਉਜਾਗਰ ਕਰ ਦਿੱਤਾ ਹੈ। ਉਹਨਾਂ ਪੈਟਰੋਲ ਡੀਜ਼ਲ ਤੇ ਬਿਜਲੀ ਦੇ ਵਧੇ ਰੇਟਾਂ ਨੂੰ ਵਾਪਸ ਲੈਣ ਦੀ ਪੁਰਜ਼ੋਰ ਮੰਗ ਕੀਤੀ ਅਤੇ ਪੰਜਾਬ ਸਰਕਾਰ ਤੇ ਗੰਭੀਰ ਦੋਸ਼ ਲਾਏ ਅਤੇ ਲੋਕਾਂ ਤੇ ਬੇਲੋੜੇ ਟੈਕਸ ਲਾਉਣ ਦਾ ਸਖਤ ਵਿਰੋਧ ਕੀਤਾ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਨੇ ਕੋਈ ਵੀ ਲੋਕ ਹਿਤੈਸ਼ੀ ਕੰਮ ਨਹੀਂ ਕੀਤਾ ਉਹਨਾਂ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦਾ ਹਰ ਵਰਗ ਪਹਿਲਾਂ ਹੀ ਮੰਦੀ ਦੇ ਦੌਰ ਵਿੱਚੋਂ ਗੁਜ਼ਰਿਆ ਹੈ ਤੇ ਮਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਸਮੇਤ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਵੇਖਦਿਆਂ ਪੰਜਾਬ ਸਰਕਾਰ ਐੱਸਮਾ ਅਧੀਨ ਕਰੇ ਹੜਤਾਲੀ ਡਾਕਟਰਾਂ ਖਿਲਾਫ਼ ਕਾਰਵਾਈ : ਬਲਵੀਰ ਸੈਣੀ
Next articleਜਨਮ ਦਿਨ ਮੁਬਾਰਕ