(ਸਮਾਜ ਵੀਕਲੀ) ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ 68 ਦਿਨਾਂ ਤੋਂ ਸੰਗਰੂਰ ਵਿਖੇ ਭੁੱਖ ਹੜਤਾਲ ‘ਤੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਬੈਠੇ ਹੋਏ ਹਨ ਪਰ ਅੱਜ ਤੱਕ ਕੋਈ ਸਰਕਾਰੀ ਨੁਮਾਇੰਦਾ ਅਤੇ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੰਚਿਆਂ। ਜਿਸ ਕਾਰਨ ਸੂਬੇ ਦੇ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਦੀ ਲੁਧਿਆਣਾ ਫੇਰੀ ਦੌਰਾਨ ਕੰਪਿਊਟਰ ਅਧਿਆਪਕਾਂ ਵੱਲੋਂ ਘਿਰਾਓ ਦਾ ਐਲਾਨ ਕੀਤਾ ਹੈ। ਜਿਸ ਦੇ ਤਹਿਤ ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਇਕ ਹੰਗਾਮੀ ਮੀਟਿੰਗ ਸਟੇਟ ਕਮੇਟੀ ਮੈਂਬਰ ਨਰਿੰਦਰ ਕੁਮਾਰ, ਬਵਲੀਨ ਬੇਦੀ ਅਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਤੇ ਹਰਪ੍ਰੀਤ ਕੌਰ(ਫੀਮੇਲ ਪ੍ਰਧਾਨ) ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਫੇਰੀ ਦੌਰਾਨ ਪਿੰਡ ਧਨਾਨਸੂ ਲੁਧਿਆਣਾ ਵਿਖੇ ਕੰਪਿਊਟਰ ਅਧਿਆਪਕਾਂ ਵੱਲੋਂ ਘਿਰਾਓ ਕਰਨ ਲਈ ਅਤੇ ਕੰਪਿਊਟਰ ਅਧਿਆਪਕਾਂ ਦੇ ਪੈਡਿੰਗ ਪਏ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਜੱਥੇਬੰਦੀ ਆਗੂਆਂ ਨੇ ਦੱਸਿਆ ਕਿ ਜੁਲਾਈ 2011 ਨੂੰ ਮਾਨਯੋਗ ਰਾਜਪਾਲ ਪੰਜਾਬ ਦੇ ਨੋਟੀਫਿਕੇਸ਼ਨ ਅਨੁਸਾਰ ਮੌਕੇ ਦੀ ਸਰਕਾਰ ਨੇ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਸੀ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ। ਜੱਥੇਬੰਦੀ ਦੇ ਆਗੂਆ ਨੇ ਜਾਣਕਾਰੀ ਦਿੰਦਿਆਂ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਸ਼ਿਨ, ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਹਨ ਜਿਨ੍ਹਾਂ ਨੂੰ ਤਰੂੰਤ ਲਾਗੂ ਕੀਤੇ ਜਾਵੇ, ਜਦੋ ਕਿ ਉਪਰੋਕਤ ਲਾਭ ਪੰਜਾਬ ਦੇ ਬਾਕੀ ਸਾਰੇ ਮੁਲਾਜਮਾਂ ਨੂੰ ਦਿੱਤੇ ਜਾ ਚੁੱਕੇ ਹਨ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਜ਼ਲਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਹਲਕਿਆਂ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਾਰਸ਼ਨ ਕੀਤਾ ਜਾਵੇਗਾ ਜਿਸਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਰੰਜਨ ਭਨੋਟ, ਧਰਮਿੰਦਰ ਸਿੰਘ, ਨਵਜੋਤ ਸਿੰਘ, ਵਰਿੰਦਰ ਸਿੰਘ, ਹਰਜਿੰਦਰ ਸਿੰਘ, ਨਵੀਨ ਸ੍ਰੀਵਾਸਤਵ, ਜਗਮੀਤ ਸਿੰਘ, ਅਮਨਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਨੀਲਮ ਰਾਣੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly