ਜਲੰਧਰ, ਫਿਲੌਰ, ਅੱਪਰਾ (ਜੱਸੀ)-ਅੱਜ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਹਲਕਾ ਫਿਲੌਰ ਦੇ ਸਾਬਕਾ ਯੂਥ ਪ੍ਰਧਾਨ ਮਨਜੀਤ ਸਿੰਘ ਛੋਕਰਾਂ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਪਰਾ ਵਿਖੇ ਰੇਹੜੀਆਂ ਵਾਲਿਆਂ, ਆਟੋ ਰਿਕਸ਼ਾ ਵਾਲਿਆਂ ਅਤੇ ਬੱਸਾਂ ਵਾਲਿਆਂ ਤੋਂ ਕੁੱਝ ਵਿਅਕਤੀਆਂ ਵਲੋਂ ਪਰਚੀ ਕੱਟਣ ਦਾ ਸਮਾਚਾਰ ਮਿਲਿਆ ਸੀ, ਅਸੀਂ ਸਾਰੇ ਮਿਹਨਤੀ ਭਰਾਵਾਂ ਨੂੰ ਭਰੋਸਾ ਦਿੱਤਾ ਹੈ ਕਿ ਸਾਡੀ ਸਰਕਾਰ ਵਲੋਂ ਕਿਸੇ ਤਰ੍ਹਾਂ ਦੇ ਗੁੰਡਾ ਟੈਕਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੋਈ ਵੀ ਵਿਅਕਤੀ ਕਿਸੇ ਨੂੰ ਗੁੰਡਾ ਟੈਕਸ ਨਾ ਦੇਵੇ ਜਿਹੜਾ ਪਰਚੀ ਕੱਟਣ ਆਉੰਦਾ ਹੈ ਉਸ ਉੱਤੇ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ । ਇਸ ਮੌਕੇ ਮਨਜੀਤ ਸਿੰਘ ਛੋਕਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਈਮਾਨਦਾਰੀ ਨਾਲ ਕੰਮ ਕਰ ਰਹੀ ਹੈ ਤੇ ਅੱਪਰੇ ਦੀਆਂ ਸੜਕਾਂ ਜਾਂ ਹੋਰ ਜੋ ਵੀ ਸਮੱਸਿਆਵਾਂ ਹਨ ਉਹਨਾਂ ਦਾ ਜਲਦ ਹੀ ਹੱਲ ਕਰਵਾਇਆ ਜਾਵੇਗਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly