ਨਵੀਂ ਦਿੱਲੀ (ਸਮਾਜ ਵੀਕਲੀ): ਕਿਸਾਨਾਂ ਨੂੰ ਸਮਰਥਨ ਦੇਣ ਲਈ ਜੰਤਰ-ਮੰਤਰ ’ਤੇ ਭਾਵੇਂ 14 ਪਾਰਟੀਆਂ ਦੇ ਸੰਸਦ ਮੈਂਬਰ ਪੁੱਜੇ ਸਨ ਪਰ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਬਸਪਾ ਅਤੇ ਟੀਐੱਮਸੀ ਦੇ ਮੈਂਬਰਾਂ ਨੇ ਉਥੋਂ ਦੂਰੀ ਬਣਾਈ ਰੱਖੀ। ਅਗਲੇ ਸਾਲ ਪੰਜਾਬ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ‘ਆਪ’, ਸ਼੍ਰੋਮਣੀ ਅਕਾਲੀ ਦਲ-ਬਸਪਾ ਅਤੇ ਕਾਂਗਰਸ ਇਕ-ਦੂਜੇ ਦੇ ਆਹਮੋ-ਸਾਹਮਣੇ ਹਨ। ਉਨ੍ਹਾਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਜੰਤਰ-ਮੰਤਰ ’ਤੇ ਜਾਣਾ ਮੁਨਾਸਿਬ ਨਹੀਂ ਸਮਝਿਆ।
ਉਂਜ ਇਹ ਪਾਰਟੀਆਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ‘ਆਪ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਕਿਹਾ ਕਿ ਜੇ ਵਿਰੋਧ ਪ੍ਰਦਰਸ਼ਨ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਕੀਤਾ ਜਾਂਦਾ ਤਾਂ ਉਨ੍ਹਾਂ ਦੀ ਪਾਰਟੀ ਵੀ ਇਸ ’ਚ ਸ਼ਾਮਲ ਹੁੰਦੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਕਿਸਾਨ ਅੰਦੋਲਨ ਦਾ ਸਮਰਥਨ ਤਾਂ ਕਰ ਰਹੀਆਂ ਹਨ ਪਰ ਏਕਤਾ ਦਿਖਾਉਣ ਵਿੱਚ ਉਹ ਵੱਖਰੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly