ਮੋਰਿੰਡਾ, (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)– ਨਗਰ ਕੌਂਸਲ ਮੋਰਿੰਡਾ ਦੇ ਵਾਰਡ ਨੰਬਰ 7 (ਰਿਜ਼ਰਵ) ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਸਰਬਜੀਤ ਕੌਰ ਪਤਨੀ ਸਤਵਿੰਦਰ ਸਿੰਘ ਸੱਤੀ ਨੇ ਅੱਜ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਕੇ ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ।ਚੋਣ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਚੋਣ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਉਪਰੰਤ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਚੋਣ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਸਰਬਜੀਤ ਕੌਰ ਨੂੰ ਪੂਰੀ ਹਮਾਇਤ ਦੇਣ ਦਾ ਐਲਾਨ ਕੀਤਾ।ਇਸ ਮੌਕੇ ਸੀਨੀਅਰ ਆਗੂ ਜਗਤਾਰ ਸਿੰਘ ਘੋਲਾ ਨੇ ਕਿਹਾ ਕਿ ਵਾਰਡ ਅੰਦਰ ਲੋਕਾਂ ਵੱਲੋਂ ਆਪ ਉਮੀਦਵਾਰ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਰਬਜੀਤ ਕੌਰ ਵੱਡੀ ਬਹੁਮਤ ਨਾਲ ਜਿੱਤ ਦਰਜ ਕਰਨਗੇ।ਇਸੇ ਦੌਰਾਨ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਸਾਬਕਾ ਕੌਂਸਲਰ ਬੀਬੀ ਚਰਨਜੀਤ ਕੌਰ ਅਤੇ ਸਾਬਕਾ ਐਮ.ਸੀ. ਬੀਬੀ ਸਤਵੰਤ ਕੌਰ ਨੇ ਵੀ ਸਰਬਜੀਤ ਕੌਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਆਗੂਆਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਬਜੀਤ ਕੌਰ ਨੂੰ ਜਿਤਾ ਕੇ ਹਲਕੇ ਦੇ ਵਿਕਾਸ ਲਈ ਵਿਧਾਇਕ ਡਾ. ਚਰਨਜੀਤ ਸਿੰਘ ਦੇ ਹੱਥ ਮਜ਼ਬੂਤ ਕਰਨ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੂਰੇ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ ਵਲੰਟੀਅਰਾਂ ਵਿੱਚ ਭਾਰੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਵਾਰ ਨਗਰ ਕੌਂਸਲ ਚੋਣਾਂ ਵਿੱਚ ਆਪ ਦੇ ਉਮੀਦਵਾਰ ਵੱਡੀ ਗਿਣਤੀ ਵਿੱਚ ਜਿੱਤ ਪ੍ਰਾਪਤ ਕਰਨਗੇ।ਇਸ ਮੌਕੇ ਸੀਨੀਅਰ ਆਪ ਆਗੂ ਬੀਰ ਦਵਿੰਦਰ ਸਿੰਘ ਬੱਲਾਂ, ਨੰਬਰਦਾਰ ਅਮਰਜੀਤ ਸਿੰਘ, ਜਗਜੀਵਨ ਸਿੰਘ, ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਦੇ ਮੀਤ ਪ੍ਰਧਾਨ ਕ੍ਰਿਸਨ ਸਿੰਘ ਰਾਣਾ, ਸੁਖਵਿੰਦਰ ਸਿੰਘ ਸਮੇਤ ਕਈ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



