ਜਲੰਧਰ ਅੱਪਰਾ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਫਿਲੌਰ ਦੇ ਸ਼ਹਿਰੀ ਪ੍ਰਧਾਨ ਸ੍ਰੀ ਅਸ਼ੋਕ ਸ਼ਰਮਾ ਨੇ ਪੰਜਾਬ ਆਪ ਦੇ ਪ੍ਰਭਾਰੀ ਜਰਨੈਲ ਸਿੰਘ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਅਸਲ ਮੁÇੱਦਆਂ ’ਤੇ ਸਾਰਥਕ ਗੱਲਬਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਪਿਛਲੇ ਇੱਕ ਮਹੀਨੇ ਦੌਰਾਨ ਕੀਤੇ ਗਏ ਪੰਜਾਬ ਦੇ ਲੋਕ ਹਿੱਤ ਦੇ ਕੰਮਾਂ ਤੋਂ ਜਾਣੂੰ ਕਰਵਾਇਆ ਕਿ ਇਨਾਂ ਫੈਸਲਿਆਂ ਤੇ ਕੰਮਾਂ ਕਾਰਣ ਪੰਜਾਬ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸ੍ਰੀ ਅਸ਼ੋਕ ਸ਼ਰਮਾ ਨੇ ਪੰਜਾਬ ਪ੍ਰਭਾਰੀ ਸ੍ਰੀ ਜਰਨੈਲ ਸਿੰਘ ਨੂੰ ਹਲਕਾ ਫਿਲੌਰ ਤੇ ਸ਼ਹਿਰ ਫਿਲੌਰ ਦੀ ਸਮੱਸਿਆਵਾਂ ਜਿਵੇਂ ਰੇਲਵੇ ਫਾਟਕ, ਬੱਸ ਸਟੈਂਡ ਤੇ ਹੋਰ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly