‘ਆਪ ਦੀ ਸਰਕਾਰ, ਆਪ ਦੇ ਦੁਆਰ’ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਐਸ.ਡੀ.ਐਮ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਦੌਰਾਨ ਰਹੇ ਮੌਜੂਦ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਉਪ-ਮੰਡਲ ਦੇ ਪਿੰਡ ਅਹਿਰਾਣਾ ਖੁਰਦ ਦੇ ਗੁਰਦੁਆਰਾ ਸਾਹਿਬ ਵਿਚ ਜਨਤਕ ਸ਼ਿਕਾਇਤ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਕੁਮਾਰ ਨੇ ਪਿੰਡ ਅਹਿਰਾਣਾ ਖੁਰਦ, ਅਹਿਰਾਣਾ ਕਲਾਂ, ਤਨੂਲੀ ਅਤੇ ਹੁੱਕੜਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਐਸ.ਡੀ.ਐਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਅਜਿਹੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਸੰਜੀਵ ਕੁਮਾਰ ਨੇ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜੋ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਨਹੀਂ ਕੀਤਾ ਗਿਆ, ਉਨ੍ਹਾਂ ਦਾ ਜਲਦੀ ਹੀ ਸਬੰਧਤ ਵਿਭਾਗ ਵੱਲੋਂ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਜਿਹੇ ਕੈਂਪ ਲਗਦੇ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਅਧਿਕਾਰਤਾ, ਖੁਰਾਕ ਅਤੇ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀਬਾੜੀ, ਟਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਅਰਜ਼ੀਆਂ ਪ੍ਰਾਪਤ ਕਰਕੇ  ਉਚਿਤ ਕਾਰਵਾਈ ਕੀਤੀ।ਇਸ ਮੌਕੇ ਨਾਇਬ ਤਹਿਸੀਲਦਾਰ ਰਣਜੀਤ ਸਿੰਘ, ਬੀ.ਡੀ.ਪੀ.ਓ ਸੁਖਵਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਾਰੂਨ ਰਤਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰੀਰਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਆਪਸੀ ਸਦਭਾਵਨਾ ਅਤੇ ਏਕਤਾ ਵੀ ਵਧਾਉਂਦੀਆਂ ਹਨ ਖੇਡਾਂ – ਬ੍ਰਹਮ ਸ਼ੰਕਰ ਜਿੰਪਾ
Next article‘ਖੇਡਾਂ ਵਤਨ ਪੰਜਾਬ ਦੀਆ-2024’