ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਰਬੱਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਡਾ. ਪੀ.ਐਸ. ਮਾਨ, ਜਨਰਲ ਸਕੱਤਰ ਦਵਿੰਦਰ ਕੌਰ ਮਾਨ ਅਤੇ ਸੁਸਾਇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਵਾਰਡ ਨੰ: 27 ਤੋਂ ‘ਆਪ’ ਦੇ ਪ੍ਰਧਾਨ ਪੂਰਨ ਸਿੰਘ ਅਤੇ ਹੋਰ ਇਲਾਕਾ ਨਿਵਾਸੀ ਕਾਂਗਰਸ ਵਿਚ ਸ਼ਾਮਲ ਹੋਏ। ਉਹਨਾਂ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਿਰੋਪੇ ਭੇਂਟ ਕਰਕੇ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਅਤੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਡਾ: ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਪਿਛਲੇ ਢਾਈ ਸਾਲਾਂ ਤੋਂ ਵਾਰਡ ਵਾਸੀਆਂ ਅਤੇ ਸ਼ਹਿਰ ਵਾਸੀਆਂ ਦੀ ਸੇਵਾ ਕਰਦੇ ਆ ਰਹੇ ਹਨ, ਉਹ ਸੇਵਾ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਵਾਰਡ ਵਾਸੀਆਂ ਨੂੰ ਹਰ ਸੰਭਵ ਸਹੂਲਤ ਮਿਲੇਗੀ ਅਤੇ ਉਹ 24 ਘੰਟੇ ਵਾਰਡ ਵਾਸੀਆਂ ਲਈ ਉਪਲਬਧ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਵਿੱਚ ਸੇਵਾ ਭਾਵਨਾ ਨਾਲ ਹੀ ਕੰਮ ਕਰਨਗੇ ਅਤੇ ਪਾਰਟੀ ਜੋ ਵੀ ਫੈਸਲਾ ਲਵੇਗੀ, ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਉਨ੍ਹਾਂ ਵਾਰਡ ਵਾਸੀਆਂ ਦਾ ਇਸ ਫੈਸਲੇ ਵਿੱਚ ਉਨ੍ਹਾਂ ਦਾ ਸਾਥ ਦੇਣ ਅਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦਾ ਮਨੋਬਲ ਅਤੇ ਸਨਮਾਨ ਵਧਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਕਾਂਗਰਸੀ ਕੌਂਸਲਰ ਵੀ ਹਾਜ਼ਰ ਸਨ।
https://play.google.com/store/apps/details?id=in.yourhost.samajweekly